28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਗੁਰੂ ਨਾਨਕ ਹਾਈ ਸਕੂਲ ਸਤਕੋਹਾ ਵਿਖੇ ਵਿਦਾਇਗੀ ਸਮਾਗਮ ਕਰਵਾਇਆ

ਅਜੀਤ ਡੈਸਕ 16-02-2026
ਵਡਾਲਾ ਗ੍ਰੰਥੀਆਂ, 15 ਫਰਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਗੁਰੂ ਨਾਨਕ ਹਾਈ ਸਕੂਲ ਸਤਕੋਹਾ ਵਿਚ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ ਉਤਸ਼ਾਹ ਨਾਲ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ਗੁਰਮੀਤ ਸਿੰਘ ਅਤੇ ਸਟਾਫ਼ ਮੈਂਬਰ ਹਰਪਾਲ ਸਿੰਘ, ਮਨਵੀਤ ਕÏਰ, ਰੋਮਿਕਾ ਤੇ ਪਲਵਿੰਦਰ ਕÏਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਪੂਜਾ, ਸੁਮਨ, ਹਰਮਨ, ਕੋਮਲ, ਸਖੀਪ੍ਰੀਤ, ਗਗਨ, ਵਰਨਿਕਾ ਅਤੇ ਮੰਨਤ ਦੀਆਂ ਪੇਸ਼ਕਾਰੀਆਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ | ਇਸ ਮÏਕੇ ਵਿਸ਼ੇਸ਼ ਤÏਰ 'ਤੇ ਪਹੁੰਚੇ ਸਰਹੱਦੀ ਸਪੋਰਟਸ ਐਂਡ ਵੈਲਫ਼ੇਅਰ ਸੁਸਾਇਟੀ ਬਟਾਲਾ ਦੇ ਪ੍ਰਧਾਨ ਤੇਜਪ੍ਰਤਾਪ ਸਿੰਘ ਕਾਹਲੋਂ ਨੇ ਕਿਹਾ ਕਿ 10ਵੀਂ ਜਮਾਤ ਜੀਵਨ ਦਾ ਮਹੱਤਵਪੂਰਨ ਪੜਾਅ ਹੈ ਅਤੇ ਵਿਦਿਆਰਥੀਆਂ ਨੂੰ ਉਚੇਰੀ ਪੜਾਈ ਵੱਲ ਧਿਆਨ ਕੇਂਦਿ੍ਤ ਕਰਨਾ ਚਾਹੀਦਾ ਹੈ | ਮੁੱਖ ਅਧਿਆਪਕ ਗੁਰਮੀਤ ਸਿੰਘ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਕੂਲ ਦੀ ਕਾਰਗੁਜ਼ਾਰੀ ਬਾਰੇ ਵਿਚਾਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅਖੀਰ ਵਿਚ ਸਕੂਲ ਦੇ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਪਹੁੰਚੀਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ ਭੇਟ ਕਰ ਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ |
ਪਿਛਲੀ ਖ਼ਬਰ ਸ਼ਾਹਬਾਦ ਵਿਖੇ ਬਰੈਂਪਟਨ (ਕੈਨੇਡਾ) ਦੇ ਵਿਧਾਇਕ ਅਮਰਜੋਤ ਸਿੰਘ ਸੰਧੂ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਸਿੱਖਿਆ ਦੇ ਖੇਤਰ ਵਿਚ ਚਾਨਣ ਮੁਨਾਰਾ ਸਿੱਧ ਹੋ ਰਿਹਾ ਸੈਨਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।