ਬਟਾਲਾ, 15 ਫਰਵਰੀ (ਹਰਦੇਵ ਸਿੰਘ ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਬਟਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ 21 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ, ਜਿਸ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੀ ਇਕ ਵਿਸ਼ੇਸ ਇਕੱਤਰਤਾ ਹੋਈ, ਜਿਸ ਦੌਰਾਨ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ 21 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸਮੂਹਿਕ ਰੂਪ ਵਿਚ ਕੀਤੇ ਜਾਣਗੇ, ਉਪਰੰਤ ਸਾਹਿਜ ਪਾਠ ਦੇ ਭੋਗ ਪਾਏ ਜਾਣਗੇ ਤੇ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਗੁਰਦੁਆਰਾ ਮੰਜੀ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਮਿੱਤਰ ਸਿੰਘ ਤੇ ਭਾਈ ਮਨਜੀਤ ਸਿੰਘ ਅੰਮਿ੍ਤਸਰ ਵਾਲੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਕਥਾ ਦੁਆਰਾ ਨਿਹਾਲ ਕਰਨਗੇ | ਭੋਗ ਤੋਂ ਬਾਅਦ ਗੁਰੂ ਦੇ ਲੰਗਰ ਵਰਤਾਏ ਜਾਣਗੇ | ਇਸ ਮੋਕੇ ਭਾਈ ਮਨਜੀਤ ਸਿੰਘ ਹੈਪੀ, ਗਿਆਨੀ ਹਰਬੰਸ ਸਿੰਘ ਹੰਸਪਾਲ, ਵਕੀਲ ਰਜਿੰਦਰ ਸਿੰਘ ਪਦਮ, ਮਾ. ਜੋਗਿੰਦਰ ਸਿੰਘ ਅੱਚਲੀ ਗੇਟ, ਮਨਜੀਤ ਸਿੰਘ, ਜਸਵੰਤ ਸਿੰਘ, ਬਲਕਾਰ ਸਿੰਘ, ਹਰਦਿਆਲ ਸਿੰਘ ਭਾਮ, ਫੁਲਵਿੰਦਰ ਸਿੰਘ, ਗੁਲਜ਼ਾਰ ਸਿੰਘ, ਬਚਨ ਸਿੰਘ ਆਦਿ ਹਾਜ਼ਰ ਸਨ |