28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸੀ-ਪਾਈਟ ਕੈਂਪ ਰਣੀਕੇ ਵਿਖੇ ਅਗਨੀਵੀਰ,ਐਸ.ਐਸ.ਸੀ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ <br/>

ਅਜੀਤ ਡੈਸਕ 16-02-2026
ਅਟਾਰੀ ਸਰਹੱਦ, 15 ਫਰਵਰੀ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਸਰਹੱਦੀ ਇਲਾਕੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵੱਡੇ ਉਪਰਾਲੇ ਤਹਿਤ ਸੀ-ਪਾਈਟ ਕੈਂਪ ਰਣੀਕੇ ਅੰਮਿ੍ਤਸਰ ਦੇ ਕੈਂਪ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਏ.ਆਰ.ਓ. ਜਲੰਧਰ ਅਸਿਸਟੈਂਟ ਰਿਕਿਊਟਿੰਗ ਅਫਸਰ ਨੇ ਸੀ-ਪਾਈਟ ਰਣੀਕੇ, ਅੰਮਿ੍ਤਸਰ ਵਿਖੇ ਪਹੁੰਚ ਕੇ 2026 ਦੀ ਆਰਮੀ ਜਿਸ ਦੀ ਰਜ਼ਿਸਟ੍ਰੇਸ਼ਨ 9 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ ਉਸ ਬਾਰੇ ਜਾਣੂ ਕਰਵਾਇਆ ਗਿਆ ਹੈ | ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਇਥੇ ਪਹੁੰਚ ਕੇ ਯੁਵਕਾਂ ਨੂੰ ਭਰਤੀ ਸਬੰਧੀ ਜਾਣਕਾਰੀ ਦਿੰਦੇ ਰਹਿਣਗੇ ਅਤੇ ਉਤਸ਼ਾਹਿਤ ਕਰਦੇ ਰਹਿਣਗੇ | ਇਸ ਮੌਕੇ ਟ੍ਰੇਨਿੰਗ ਅਫਸਰ ਕੈਪਟਨ ਅਜੀਤ ਸਿੰਘ ਨੇ ਵੀ ਯੁਵਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਆਰਮੀ ਅਗਨੀਵੀਰ ਵਿਚ ਭਰਤੀ ਲਈ ਲਿਖਤੀ ਪੇਪਰ ਲਈ ਕਲਾਸਾਂ 16 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ ਅਤੇ ਪੰਜਾਬ ਪੁਲਿਸ ਅਤੇ ਐੱਸ.ਐੱਸ.ਸੀ. ਦੀਆਂ ਕਲਾਸਾਂ ਵੀ ਜਾਰੀ ਹਨ ਜਿਸ ਵਿਚ ਆਰਮੀ ਫਿਜੀਕਲ ਦੀ ਟ੍ਰੇਨਿੰਗ ਸੀ-ਪਾਈਟ ਕੈਂਪ ਰਣੀਕੇ, ਅੰਮਿ੍ਤਸਰ ਵਿਖੇ ਬਹੁਤ ਜ਼ੋਰ ਨਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਯੁਵਕ ਜ਼ਿਲ੍ਹਾ ਅੰਮਿ੍ਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੇ ਨਾਲ ਸੰਬੰਧਿਤ ਹਨ ਅਤੇ ਐੱਸ.ਐੱਸ.ਸੀ./ਆਰਮੀ ਅਗਨੀਵੀਰ/ ਪੰਜਾਬ ਪੁਲਿਸ ਦੇ ਲਿਖਤੀ ਪੇਪਰ/ਫਿਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ ਅੰਮਿ੍ਤਸਰ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ, ਨੇ ਇਹ ਵੀ ਕਿਹਾ ਕਿ ਕੈਂਪ ਵਿਚ ਯੁਵਕਾਂ ਵਾਸਤੇ ਜਿੰਮ ਅਤੇ ਵਧੀਆਂ ਗਰਾਂਊਡ (400 ਮੀਟਰ ਟ੍ਰੈਕ) ਇਸ ਤੋਂ ਇਲਾਵਾ ਹੋਰ ਕਈ ਖੇਡਾਂ ਦਾ ਖਾਸ ਪ੍ਰਬੰਧ ਹੈ | ਕੈਂਪ ਦੀ ਟਰੇਨਿੰਗ ਲੈਣ ਲਈ ਦਸਤਾਵੇਜ਼ ਦੀਆ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰ੍ਹਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗਰਾਫ ਅਤੇ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ | ਕੈਂਪ ਦੇ ਅਧਿਕਾਰੀ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਯੁਵਕਾਂ ਨੂੰ ਟਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫਤ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੋ ਨੌਜਵਾਨ ਵੱਖ-ਵੱਖ ਰੁਜ਼ਗਾਰ ਲਈ ਇੱਥੇ ਆਉਣਾ ਚਾਹੁੰਦੇ ਹਨ ਉਹ ਟ੍ਰੇਨਿੰਗ ਲੈਣ ਲਈ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਆਈ.ਟੀ.ਆਈ. ਰਣੀਕੇ, ਅੰਮਿ੍ਤਸਰ ਵਿਖੇ ਆ ਕੇ ਟ੍ਰੇਨਿੰਗ ਦਾ ਲਾਭ ਲੈ ਕੇ ਆਪਣਾ ਭਵਿੱਖ

ਪਿਛਲੀ ਖ਼ਬਰ ਸੀ.ਆਰ.ਪੀ.ਐਫ. ਦੀ 75ਵੀਂ ਬਟਾਲੀਅਨ ਦੇ ਕਾਂਸਟੇਬਲ ਮਨਿੰਦਰ ਸਿੰਘ ਦਾ 7ਵਾਂ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਧਾਰਮਿਕ ਜਥੇਬੰਦੀਆਂ ਦੀ ਹੋਈ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।