28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਯੂਥ ਆਗੂ ਗੌਰਵ ਆਰੀਆ ਨੇ ਨੱਕੀ ਦੇ ਸ਼ਿਵ ਮੰਦਰ ਵਿਚ ਮੱਥਾ ਟੇਕਿਆ

ਅਜੀਤ ਡੈਸਕ 16-02-2026
ਤਾਰਾਗੜ੍ਹ, 15 ਫਰਵਰੀ (ਸੋਹਨ ਲਾਲ)-ਪ੍ਰਧਾਨ ਮੁਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭੋਆ ਹਲਕੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਨੱਕੀ ਦੇ ਸ਼ਿਵ ਮੰਦਿਰ 'ਚ ਧੂਮਧਾਮ ਨਾਲ ਇਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਪੁੱਤਰ ਨੌਜਵਾਨ ਆਗੂ ਗੌਰਵ ਆਰੀਆ ਨੇ ਰਿਬਨ ਕੱਟਣ ਦੀ ਰਸਮ ਨਾਲ ਪ੍ਰੋਗਰਾਮ 'ਚ ਸ਼ਿਰਕਤ ਕੀਤੀ | ਪ੍ਰੋਗਰਾਮ ਦੌਰਾਨ ਗੌਰਵ ਆਰੀਆ ਨੇ ਭਗਵਾਨ ਸ਼ਿਵ ਦੇ ਚਰਨਾਂ ਵਿਚ ਸਿਰ ਝੁਕਾਇਆ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਮੁਕੇਸ਼ ਕੁਮਾਰ ਅਤੇ ਦੇਸ ਰਾਜ ਨੇ ਦੱਸਿਆ ਕਿ ਪਿੰਡ ਵਾਸੀ ਲੰਬੇ ਸਮੇਂ ਤੋਂ ਪਿੰਡ ਵਿਚ ਸ਼ਿਵ ਮੰਦਿਰ ਬਣਾਉਣ ਦੀ ਮੰਗ ਕਰ ਰਹੇ ਸਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਸਹਿਯੋਗ ਨਾਲ ਉਸਾਰੀ ਦਾ ਕੰਮ ਪੂਰਾ ਹੋ ਗਿਆ ਹੈ | ਅੱਜ ਉਨ੍ਹਾਂ ਦਾ ਪੁੱਤਰ ਗੌਰਵ ਆਰੀਆ ਮੰਦਿਰ ਵਿਚ ਮੱਥਾ ਟੇਕਣ ਆਇਆ ਅਤੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿਰਫ਼ ਇਕ ਨੇਤਾ ਹੀ ਨਹੀਂ ਸਗੋਂ ਸਮਾਜ ਲਈ ਇਕ ਮਸੀਹਾ ਹਨ, ਕਿਉਂਕਿ ਭਗਵਾਨ ਸ਼ਿਵ ਦੇ ਆਸ਼ੀਰਵਾਦ ਨਾਲ ਉਨ੍ਹਾਂ ਨੇ ਹਲਕੇ ਦਾ ਬਿਨ੍ਹਾਂ ਕਿਸੇ ਭੇਦਭਾਵ ਦੇ ਸਮੂਹਿਕ ਵਿਕਾਸ ਯਕੀਨੀ ਬਣਾਇਆ | ਇਸ ਦੌਰਾਨ ਯੁਵਾ ਨੇਤਾ ਗੌਰਵ ਆਰੀਆ ਨੇ ਕਿਹਾ ਕਿ ਉਨ੍ਹਾਂ ਨੂੰ ਮਹਾਂ ਸ਼ਿਵਰਾਤਰੀ ਮੌਕੇ ਆਯੋਜਿਤ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸ ਮੌਕੇ ਸਾਬ ਬਾਬੂ ਕੁਮਾਰ, ਅਜੈ ਕੁਮਾਰ, ਸਰਪੰਚ ਸ਼ਿਆਮ ਲਾਲ, ਰਮੇਸ਼ ਪਾਲ, ਫ਼ੌਜੀ ਦੇਸ਼ ਰਾਜ, ਆਸ਼ਾ ਰਾਣੀ, ਪ੍ਰਸ਼ੋਤਮ ਲਾਲ, ਵਿਕਰਮ ਕੁਮਾਰ, ਸੁਨੀਤਾ ਦੇਵੀ, ਦਰਸ਼ਨ ਲਾਲ, ਮੁਕੇਸ਼ ਕੁਮਾਰ, ਜੋਨੀ ਕੁਮਾਰ ਅਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਨਮਾਨ ਸਮਾਗਮ ਅਗਲੀ ਖ਼ਬਰ ਮਹਾਂਸ਼ਿਵਰਾਤਰੀ 'ਤੇ ਕਰਵਾਇਆ ਹਰੀ ਨਾਮ ਸੰਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।