28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮੋਹਿੰਦਰ ਸਿੰਘ ਫੋਰਮੈਨ ਨੂੰ ਅੰਤਿਮ ਅਰਦਾਸ 'ਤੇ ਸ਼ਰਧਾ ਦੇ ਫੁੱਲ ਭੇਟ

ਅਜੀਤ ਡੈਸਕ 16-02-2026
ਸੁਜਾਨਪੁਰ, 15 ਫਰਵਰੀ (ਜਗਦੀਪ ਸਿੰਘ)-ਬੀਤੇ ਦਿਨ ਗੁਰੂ ਚਰਨਾਂ 'ਚ ਜਾ ਬਿਰਾਜੇ ਮੋਹਿੰਦਰ ਸਿੰਘ ਫੋਰਮੈਨ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਨਵਾਂ ਗੁਗਰਾਂ ਵਿਖੇ ਹੋਈ | ਸਭ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸਰੂਪ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ | ਪ੍ਰਸਿੱਧ ਕਥਾ ਵਾਚਕ ਭਾਈ ਵਰਿਆਮ ਸਿੰਘ ਵਲੋਂ ਗੁਰਬਾਣੀ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ | ਵੱਖ-ਵੱਖ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਗੁਰਦੀਪ ਸਿੰਘ ਨਾਜੋਵਾਲ, ਗੁਰਦਰਸ਼ਨ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀਨਾਨਗਰ, ਸੁਰਿੰਦਰ ਸਿੰਘ ਕੰਵਰ ਮਿੰਟੂ ਅਤੇ ਅਕਾਲੀ ਆਗੂ ਜਸਵੰਤ ਸਿੰਘ ਰਾਣੀਪੁਰ ਸ਼ਾਮਿਲ ਸਨ, ਨੇ ਬੋਲਦਿਆਂ ਕਿਹਾ ਕਿ ਮਹਿੰਦਰ ਸਿੰਘ ਇਕ ਬਹੁਤ ਹੀ ਨੇਕ ਦਿਲ ਸੱਚੇ-ਸੁੱਚੇ ਪ੍ਰਮਾਤਮਾ ਦਾ ਨਾਮ ਜਪਣ ਵਾਲੇ ਇਨਸਾਨ ਸਨ | ਮੋਹਿੰਦਰ ਸਿੰਘ ਨੂੰ ਅੱਜ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ 'ਚ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ, ਹਰਦੀਪ ਸਿੰਘ ਕਲੇਰ (ਲਮੀਨੀ), ਅਵਤਾਰ ਸਿੰਘ ਕਲੇਰ ਸ਼੍ਰੋਮਣੀ ਕਮੇਟੀ ਪ੍ਰਚਾਰਕ, ਭਾਈ ਜਗਦੇਵ ਸਿੰਘ, ਮਾਤਾ ਕਰਤਾਰ ਕੌਰ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਬਾਬਾ ਬਲਵੀਰ ਸਿੰਘ ਭਨਵਾਲ, ਭਾਈ ਘਨੱਈਆ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ, ਕੁਲਦੀਪ ਸਿੰਘ ਰਾਣੀਪੁਰ, ਭਾਜਪਾ ਮੰਡਲ ਪ੍ਰਧਾਨ ਰੂਪ ਲਾਲ, ਇੰਜੀ: ਅਜੇ ਮਹਾਜਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਾਹਿਬ ਸਿੰਘ ਸਾਭਾ, ਅਨਮੋਲ ਸਪੋਰਟਸ ਕਲੱਬ ਦੇ ਅਜੀਵਨ ਪ੍ਰਧਾਨ ਜਸਪਾਲ ਸਿੰਘ, ਐਡਵੋਕੇਟ ਅਮਨਦੀਪ ਸਿੰਘ ਗਿੱਲ, ਐਡਵੋਕੇਟ ਵਿਕਰਮ ਪੁਰੀ, ਸੰਜੀਵ ਬੈਂਸ, ਗੁਰਸ਼ਰਨ ਸਿੰਘ, ਹਰਪ੍ਰੀਤ ਸਿੰਘ ਰਾਜਾ ਸਿੱਧੂ, ਗੁਰਪ੍ਰੀਤ ਸਿੰਘ ਅਤੇ ਰਾਜਨ ਬੱਲ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਦੇਸ਼ ਨੂੰ ਯੂ.ਜੀ.ਸੀ. ਨਹੀਂ ਬਲਕਿ ਸਮਾਜ ਨੂੰ ਇਕਜੁੱਟ ਕਰਨ ਵਾਲੇ ਕਾਨੂੰਨਾਂ ਦੀ ਲੋੜ-ਸਲਾਰੀਆ ਅਗਲੀ ਖ਼ਬਰ ਸ਼ਿਵਰਾਤਰੀ ਮੌਕੇ ਸ਼ਿਵ ਮੰਦਰ ਥਰਿਆਲ ਤੋਂ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।