28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਐਨ.ਐਸ.ਕਿਊ.ਐਫ. ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ

ਅਜੀਤ ਡੈਸਕ 16-02-2026
ਪਠਾਨਕੋਟ, 15 ਫਰਵਰੀ (ਸੰਧੂ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਕਮਲਦੀਪ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਲਿਤ ਮੋਹਨ ਦੀ ਦੇਖ ਰੇਖ ਹੇਠ ਐਨ.ਐਸ.ਕਿਊ.ਐਫ. ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਕੂਲ ਆਫ਼ ਐਮੀਨੈਂਸ ਲਮੀਨੀ ਪਠਾਨਕੋਟ ਵਿਖੇ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ ਅਤੇ ਇਸ ਪ੍ਰੋਗਰਾਮ ਵਿਚ ਉਨ੍ਹਾਂ ਨੂੰ ਆਪਣੀ ਸਕਿੱਲ ਦਾ ਪ੍ਰਦਰਸ਼ਨ ਕਰਨ ਲਈ ਮੌਕਾ ਦਿੱਤਾ ਗਿਆ | ਮੁਕਾਬਲੇ ਵਿਚ ਪਿ੍ੰਸੀਪਲ ਮੋਨਿਕਾ ਵੀਜਾਨ, ਸਕੂਲ ਆਫ਼ ਐਮੀਨੈਂਸ, ਲਮੀਨੀ ਪਠਾਨਕੋਟ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਵੀ ਕੀਤੀ ਗਈ ਅਤੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਲਿਤ ਮੋਹਨ ਵਲੋਂ ਵਿਦਿਆਰਥੀਆਂ ਦੀ ਸਕਿੱਲ ਡਿਵੈਲਪਮੈਂਟ ਲਈ ਉਤਸ਼ਾਹਿਤ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਲਿਤ ਮੋਹਨ ਨੇ ਦੱਸਿਆ ਕਿ ਮੁਕਾਬਲੇ ਵਿਚ ਪਹਿਲਾ ਸਥਾਨ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਮਿਆਲ, ਦੂਜਾ ਸਥਾਨ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਵਲੋਂ ਅਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਨੇ ਪ੍ਰਾਪਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ ਇਨਾਮ ਵਜੋਂ 5000 ਰੁਪਏ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 3000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2000 ਰੁਪਏ ਇਨਾਮ ਵਜੋਂ ਦਿੱਤੇ ਗਏ | ਅੰਤ ਵਿਚ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਲਿਤ ਮੋਹਨ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਵਿਕਾਸ ਗਾਂਧੀ, ਲਲਿਤ ਸ਼ਰਮਾ, ਕਵਿਤਾ, ਰੇਣੂ ਅਤੇ ਜੋਤੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦੁਨੇਰਾ ਵਿਖੇ ਲੰਗਰ ਲਗਾਇਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਡਾ. ਪੱਲਵੀ ਵਲੋਂ ਮੰਗਤ ਚੰਚਲ ਦੀ ਪੁਸਤਕ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।