25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਵਲੋਂ 'ਦਿਸ਼ਾ' ਕਮੇਟੀ ਦੀ ਮੀਟਿੰਗ 'ਚ ਵਿਕਾਸ ਕਾਰਜਾਂ ਦੀ ਸਮੀਖਿਆ <br/>

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ | ਤਸਵੀਰ: ਵਿਸ਼ਾਲ ਮੁੰਨਾ <br/> 18-02-2026
ਗੁਰਦਾਸਪੁਰ, 17 ਫਰਵਰੀ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਵਿਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਸਥਾਨਿਕ ਪੰਚਾਇਤ ਭਵਨ ਵਿਖੇ ਹੋਈ | ਇਸ ਮੌਕੇ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕਾ ਅਰੁਣਾ ਚੌਧਰੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਦਿਸ਼ਾ ਕਮੇਟੀ ਦੇ ਮੈਂਬਰ ਅਸ਼ੋਕ ਚੌਧਰੀ, ਰਾਜੇਸ਼ ਕਵਾਤਰਾ, ਹਰਵਿੰਦਰ ਸਿੰਘ ਅਤੇ ਅਨੀਤਾ ਕੁਮਾਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਏ.ਡੀ.ਸੀ (ਜ) ਗੁਰਸਿਮਰਨ ਸਿੰਘ ਢਿੱਲੋਂ, ਏ.ਡੀ.ਸੀ (ਵਿ) ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਅਦਿੱਤਿਆ ਗੁਪਤਾ, ਐਸ.ਪੀ ਜੁਗਰਾਜ ਸਿੰਘ, ਐਸ.ਪੀ ਬਟਾਲਾ ਸੰਦੀਪ ਵਡੇਰਾ ਤੋਂ ਇਲਾਵਾ ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਐਮ.ਪੀ ਲੈਂਡ ਸਕੀਮ, ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾ, ਮਿਸ਼ਨ ਅੰਮਿ੍ਤ ਸਰੋਵਰ, ਮਗਨਰੇਗਾ, ਸਾਂਸਦ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ ਤੇ ਸ਼ਹਿਰੀ), ਨੈਸ਼ਨਲ ਹੈਲਥ ਮਿਸ਼ਨ, ਇਨਟੈਗਰੇਟਿਡ ਚਾਈਲਡ ਡਿਵੈਲਪਮੈਂਟ ਸਕੀਮ, ਬੇਟੀ ਬਚਾਓ, ਬੇਟੀ ਪੜ੍ਹਾਓ, ਸਿੱਖਿਆ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ, ਰਾਸ਼ਟਰੀ ਵਿਧਵਾ ਪੈਨਸ਼ਨ ਸਕੀਮ, ਰਾਸ਼ਟਰੀ ਡਿਸਏਬਲਡ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਸ਼ਿਆਮਾ ਪ੍ਰਸ਼ਾਦ ਮੁਖਰਜੀ ਅਰਬਨ ਮਿਸ਼ਨ, ਦੀਨ ਦਿਆਲ ਉਪਾਧਿਆਇ ਗ੍ਰਾਮੀਣ ਕੁਸ਼ੱਲਿਆ ਯੋਜਨਾ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਵੱਛ ਭਾਰਤ ਮਿਸ਼ਨ, ਜਲ ਸਪਲਾਈ ਤੇ ਸੈਨੀਟੇਸ਼ਨ ਦੀਆਂ ਸਕੀਮਾਂ ਅਤੇ ਹੋਰ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਇਸ ਮੌਕੇ ਮੇਅਰ ਨਗਰ ਨਿਗਮ ਬਟਾਲਾ ਸੁਖਦੀਪ ਸਿੰਘ ਤੇਜਾ, ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ, ਨਗਰ ਕੌਂਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਦੁੱਗਲ ਅਤੇ ਨਗਰ ਕੌਂਸਲ ਫ਼ਤਿਹਗੜ੍ਹ ਚੂੜੀਆਂ ਦੇ ਪ੍ਰਧਾਨ ਰਜਵੰਤ ਕੌਰ ਰੰਧਾਵਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਇੰਚਾਰਜ ਪਨੂੰ ਵਲੋਂ ਡੇਰਿਆਂ ਨੂੰ ਜਾਣ ਵਾਲੇ ਰਸਤਿਆਂ ਨੂੰ ਪੱਕਾ ਕਰਨ ਦਾ ਉਦਘਾਟਨ <br/> ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੀ ਮਿੰਨੀ ਹੈਾਡਬਾਲ ਟੀਮ ਨੇ ਪੰਜਾਬ 'ਚੋਂ ਦੂਜਾ ਸਥਾਨ ਕੀਤਾ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।