25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮੋਟਰਸਾਈਕਲ ਸਵਾਰ ਔਰਤ ਦੀਆਂ ਵਾਲੀਆਂ ਖਿੱਚ ਕੇ ਫ਼ਰਾਰ

ਅਜੀਤ ਡੈਸਕ 18-02-2026

ਬਟਾਲਾ, 17 ਫਰਵਰੀ (ਰਾਕੇਸ਼ ਰੇਖੀ)-ਧਰਮਪੁਰਾ ਕਾਲੋਨੀ ਨੇੜੇ ਪੈਦਲ ਜਾ ਰਹੀ ਔਰਤ ਦੀਆਂ ਵਾਲੀਆਂ ਖਿੱਚ ਕੇ ਮੋਟਰਸਾਈਕਲ ਸਵਾਰ ਫ਼ਰਾਰ ਹੋ ਗਏ | ਥਾਣਾ ਸਿਟੀ ਦੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਹਾੜੀ ਗੇਟ ਦੀ ਰਹਿਣ ਵਾਲੀ ਅੰਜੂ ਬਾਲਾ ਪੈਦਲ ਜਾ ਰਹੀ ਸੀ, ਜਦੋਂ ਉਹ ਧਰਮਪੁਰਾ ਕਾਲੋਨੀ ਦੇ ਹਜ਼ੀਰਾ ਪਾਰਕ ਨੇੜੇ ਪਹੁੰਚੀ ਤਾਂ ਮੋਟਰਸਾਈਕਲ 'ਤੇ ਆਇਆ ਇਕ ਨੌਜਵਾਨ ਉਸ ਦੇ ਕੰਨ ਦੀ ਵਾਲੀ ਖਿੱਚ ਕੇ ਫ਼ਰਾਰ ਹੋ ਗਿਆ | ਸੂਚਨਾ ਮਿਲਣ 'ਤੇ ਪੁਲਿਸ ਨੇ ਜਾਂਚ ਤੋਂ ਬਾਅਦ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਝਪਟਮਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਵਚਨਬੱਧ-ਗੁਰਦੀਪ ਰੰਧਾਵਾ <br/> ਅਗਲੀ ਖ਼ਬਰ ਹਲਕਾ ਇੰਚਾਰਜ ਪਨੂੰ ਵਲੋਂ ਡੇਰਿਆਂ ਨੂੰ ਜਾਣ ਵਾਲੇ ਰਸਤਿਆਂ ਨੂੰ ਪੱਕਾ ਕਰਨ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।