25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੰਜਾਬ ਸਰਕਾਰ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਵਚਨਬੱਧ-ਗੁਰਦੀਪ ਰੰਧਾਵਾ <br/>

ਅਜੀਤ ਡੈਸਕ 18-02-2026
ਡੇਰਾ ਬਾਬਾ ਨਾਨਕ, 17 ਫਰਵਰੀ (ਵਿਜੇ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਵਚਨਬਧ ਹੈ, ਜਿਸ ਤਹਿਤ ਸੂਬਾ ਸਰਕਾਰ ਵਲੋਂ ਇਕ ਸਾਲ ਪਹਿਲਿਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਵੀ ਸਾਮਣੇ ਆ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਸਵਾਰਥਾਂ ਦੀ ਪੁੂਰਤੀ ਲਈ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਿਆ, ਜਦ ਕਿ ਪੰਜਾਬ ਦੀ ਮੌਜ਼ੂਦਾ ਸਰਕਾਰ ਪਿਛਲੇ 4 ਸਾਲਾਂ ਤੋਂ ਨਸ਼ਿਆਂ ਦੇ ਕਾਲੇ ਕਾਰੋਬਾਰ 'ਚ ਸ਼ਾਮਲ ਗੈਰ ਸਮਾਜਿਕ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ | ਸ: ਰੰਧਾਵਾ ਨੇ ਸੂਬੇ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਵਲੋਂ ਨਸ਼ਿਆਂ ਨੂੰ ਲੈ ਕੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ਼ ਝੂਠਾ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਪੰਜਾਬ ਦੇ ਸੂਝਵਾਲ ਲੋਕ ਹੁਣ ਜਾਣ ਚੁੱਕੇ ਹਨ ਕਿ ਕੇਵਲ ਆਮ ਆਦਮੀ ਪਾਰਟੀ ਹੀ ਨਸ਼ਿਆਂ ਦਾ ਲੱਕ ਤੋੜ ਕੇ ਰੰਗਲੇ ਪੰਜਾਬ ਦੀ ਸਿਰਜਣਾ ਕਰ ਸਕਦੀ ਹੈ |

ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਜੋੜ ਮੇਲੇ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ-ਕੁਲਵਿੰਦਰ ਬੇਦੀ <br/> ਅਗਲੀ ਖ਼ਬਰ ਮੋਟਰਸਾਈਕਲ ਸਵਾਰ ਔਰਤ ਦੀਆਂ ਵਾਲੀਆਂ ਖਿੱਚ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।