25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਗਰ ਕੌਂਸਲ ਵਲੋਂ ਜੋੜ ਮੇਲੇ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ-ਕੁਲਵਿੰਦਰ ਬੇਦੀ <br/>

ਅਜੀਤ ਡੈਸਕ 18-02-2026
ਡੇਰਾ ਬਾਬਾ ਨਾਨਕ, 17 ਫਰਵਰੀ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਦੀ ਪਵਿੱਤਰ ਧਰਤੀ 'ਤੇ 4 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਸਾਲਾਨਾ ਜੋੜ ਮੇਲੇ ਸ੍ਰੀ ਚੋਲਾ ਸਾਹਿਬ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਡੇਰਾ ਬਾਬਾ ਨਾਨਕ ਵਲੋਂ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ 'ਚ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ | ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਉਪ ਪ੍ਰਧਾਨ ਕੁਲਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਮੇਲੇ ਦੌਰਾਨ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਨਗਰ ਕੌਂਸਲ ਵਲੋਂ ਸਫ਼ਾਈ, ਰੌਸ਼ਨੀ, ਪੀਣ ਯੋਗ ਪਾਣੀ ਆਦਿ ਦੇ ਮਿਆਰੀ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਨਗਰ ਦੇ ਸਾਰੇ ਵਾਰਡਾਂ ਅੰਦਰ ਜਿੱਥੇ ਸਫ਼ਾਈ ਮੁਲਾਜ਼ਮਾਂ ਵਲੋਂ ਗਲੀਆਂ, ਨਾਲੀਆਂ, ਸੀਵਰੇਜ ਆਦਿ ਦੀ ਸਫ਼ਾਈ ਕੀਤੀ ਜਾ ਰਹੀ ਹੈ, ਉਥੇ ਹੀ ਨਗਰ ਵਾਸੀਆਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣਾ ਕੂੜਾ ਨਗਰ ਕੌਂੋਸਲ ਵਲੋਂ ਨਿਰਧਾਰਤ ਕੀਤੀਆਂ ਗਈ ਥਾਵਾਂ ਉੱਪਰ ਹੀ ਸੁੱਟਣ ਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ 'ਚ ਨਗਰ ਕੌਂਸਲ ਦਾ ਸਹਿਯੋਗ ਕਰਨ |

ਪਿਛਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ <br/> ਅਗਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਵਚਨਬੱਧ-ਗੁਰਦੀਪ ਰੰਧਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।