25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ <br/>

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਸਰਕਲ ਗੁਰਦਾਸਪੁਰ ਦੇ ਆਗੂ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ: ਵਿਸ਼ਾਲ ਮੁੰਨਾ <br/> 18-02-2026
ਗੁਰਦਾਸਪੁਰ, 17 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਹੰਗਾਮੀ ਮੀਟਿੰਗ ਸਰਕਲ ਕੰਪਲੈਕਸ ਗੁਰਦਾਸਪੁਰ ਵਿਖੇ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਦੀਆਂ ਜਾਇਦਾਦਾਂ ਵੇਚਣ ਦੇ ਦੋਸ਼ ਹੇਠ ਸਮੂਹ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਿਜਲੀ ਐਕਟ 2025 ਬਿੱਲ ਨੰੂ ਰੱਦ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਜਾਇਜ਼ ਮੰਗਾਂ ਦਾ ਫ਼ੌਰੀ ਹੱਲ ਕੀਤਾ ਜਾਵੇ | ਇਸ ਮੌਕੇ ਡਵੀਜ਼ਨ ਪ੍ਰਧਾਨ ਤਰਲੋਕ ਸਿੰਘ ਖੁੰਡੀ, ਡਵੀਜ਼ਨ ਅਕਾਉਂਟੈਂਟ ਅੰਮਿ੍ਤਪਾਲ ਸਿੰਘ, ਨਗੇਸ਼ ਕੁਮਾਰ, ਅਸ਼ਵਨੀ ਕੁਮਾਰ, ਭੁਪਿੰਦਰ ਸਿੰਘ, ਗਗਨਦੀਪ ਸਿੰਘ, ਜੋਧ ਸਿੰਘ, ਮਨਵੀਰ ਸਿੰਘ, ਪਲਜੀਤ ਸਿੰਘ, ਗੁਰਮੁਖ ਸਿੰਘ, ਹਰਸ਼ ਕੁਮਾਰ, ਪ੍ਰਭਜੋਤ ਸਿੰਘ, ਸੰਦੀਪ ਅਤੇ ਬਲਰਾਜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਅਜੇ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਵਿਦਾਇਗੀ ਸਮਾਗਮ <br/> ਅਗਲੀ ਖ਼ਬਰ ਨਗਰ ਕੌਂਸਲ ਵਲੋਂ ਜੋੜ ਮੇਲੇ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ-ਕੁਲਵਿੰਦਰ ਬੇਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।