ਧਾਰੀਵਾਲ, 17 ਫਰਵਰੀ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਕਾਲਜ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਅਗਵਾਈ 'ਚ 12ਵੀਂ ਕਲਾਸ ਦੀ ਵਿਦਾਇਗੀ ਪਾਰਟੀ ਕਰਵਾਈ ਗਈ | ਇਸ ਮੌਕੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਆਪਣੇੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੁੜੇ ਰਹਿ ਕੇ ਭਵਿੱਖ 'ਚ ਬੁਲੰਦੀਆਂ ਨੂੰ ਛੂਹਣ ਦੀ ਗੱਲ ਵੀ ਆਖੀ | ਇਸ ਮੌਕੇ ਕਾਲਜ ਦੇ 10+2 ਕਲਾਸ ਦੇ ਹੁਸ਼ਿਆਰ ਤੇ ਅਨੁਸ਼ਾਸਨ ਵਿਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ ਤਾਂ ਕਿ ਹੋਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ | 12ਵੀਂ ਦੇ ਵਿਦਿਆਰਥੀ ਗੁਰਨੂਰ ਸਿੰਘ, ਅੰਮਿ੍ਤਪਾਲ ਸਿੰਘ, ਜਗਰੂਪ ਸਿੰਘ, ਮੁਸਕਾਨ, ਸੁਖਦੀਪ ਕੌਰ ਤੇ ਕੋਮਲਪ੍ਰੀਤ ਕੌਰ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ |