25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ <br/>

ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੱਸਿਆ ਦੇ ਦਿਹਾੜੇ 'ਤੇ ਭਾਈ ਸੰਤੋਖ ਸਿੰਘ ਦਾ ਜਥਾ ਕੀਰਤਨ ਕਰਦਾ ਹੋਇਆ | ਤਸਵੀਰ : ਪੁਰੇਵਾਲ <br/> 18-02-2026
ਕਲਾਨੌਰ, 17 ਫਰਵਰੀ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੁੱਖ ਪ੍ਰਬੰਧਕ ਸੰਤ ਮਹਿਲ ਸਿੰਘ ਦੇ ਪ੍ਰਬੰਧਾਂ ਹੇਠ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਤੇ ਸਰੋਵਰ 'ਚ ਇਸ਼ਨਾਨ ਕੀਤਾ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸੰਤੋਖ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਸੰਤ ਮਹਿਲ ਸਿੰਘ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਕਰਨ ਵਾਲੀਆਂ ਸੰਗਤਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਬਾਬਾ ਮਹਿਲ ਸਿੰਘ ਨੇ ਸੰਬੋਧਨ ਦੌਰਾਨ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ ਤੇ ਅੰਮਿ੍ਤਪਾਨ ਕਰਨ ਦਾ ਵੀ ਹੋਕਾ ਦਿੱਤਾ | ਸੰਤ ਮਹਿਲ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਵਲੋਂ ਦਰਸਾਏ ਗਏ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਨੂੰ ਗੁਰਬਾਣੀ ਅਨੁਸਾਰ ਬਤੀਤ ਕਰਨਾ ਚਾਹੀਦਾ ਹੈ | ਇਸ ਦੌਰਾਨ ਭਾਈ ਸੰਤੋਖ ਸਿੰਘ, ਭਾਈ ਲਖਵਿੰਦਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਦੇ ਕੀਰਤਨ ਕਰਨ ਸਮੇਤ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ ਗਈ | ਇਸ ਮੌਕੇ ਸੰਪੂਰਨ ਸਿੰਘ ਧਾਲੀਵਾਲ, ਵਾਹਿਗੁਰੂਪਾਲ ਸਿੰਘ, ਭਗਵਾਨ ਸਿੰਘ ਬਾਜਵਾ ਗੁਰਦਾਸਪੁਰ, ਰਣਜੀਤ ਸਿੰਘ ਚੰਡੀਗੜ੍ਹ, ਚਰਨਜੀਤ ਸਿੰਘ, ਸਤਵੰਤ ਸਿੰਘ ਰਸੂਲਪੁਰ, ਜਤਿੰਦਰਪਾਲ ਸਿੰਘ ਵੜੈਚ, ਕੁਲਵੰਤ ਸਿੰਘ, ਹਰਜੀਤ ਸਿੰਘ, ਬਲਜਿੰਦਰ ਸਿੰਘ, ਚਰਨਜੀਤ ਸਿੰਘ, ਸੇਵਾ ਸਿੰਘ, ਜਸਪਾਲ ਸਿੰਘ ਮੱਲ੍ਹੀ, ਸੁਖਵਿੰਦਰ ਸਿੰਘ ਆਦਿ ਸੰਗਤਾਂ ਨੇ ਹਾਜ਼ਰੀਆਂ ਭਰੀਆਂ |

ਪਿਛਲੀ ਖ਼ਬਰ ਸਵਰਗਵਾਸੀ ਮਾਤਾ ਜਸਬੀਰ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ <br/> ਅਗਲੀ ਖ਼ਬਰ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਵਾਲਿਆਂ ਦਾ ਬਰਸੀ ਸਮਾਗਮ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।