25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਵਰਗਵਾਸੀ ਮਾਤਾ ਜਸਬੀਰ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ <br/>

ਅਜੀਤ ਡੈਸਕ 18-02-2026
ਬਟਾਲਾ, 17 ਫਰਵਰੀ (ਸਤਿੰਦਰ ਸਿੰਘ)-ਪਿੰਡ ਪੰਜਗਰਾਈਆਂ ਦੀ ਨੇਕਦਿਲ ਰੂਹ ਤੇ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਵਾਲੀ ਮਾਤਾ ਜਸਬੀਰ ਕੌਰ ਪਤਨੀ ਸਵ. ਗੁਰਵੇਲ ਸਿੰਘ ਸੈਕਟਰੀ ਨਮਿਤ ਰੱਖੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਕੱਲ੍ਹ 19 ਫਰਵਰੀ ਨੂੰ ਜੱਦੀ ਗ੍ਰਹਿ ਵਿਖੇ ਪੈਣਗੇ | ਉਪਰੰਤ ਨੇੜਲੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਕੀਰਤਨ ਸਮਾਗਮ ਅਤੇ ਅੰਤਿਮ ਅਰਦਾਸ ਹੋਵੇਗੀ | ਬਟਾਲਾ ਸਿਟੀ ਦੇ ਐੱਸ.ਐੱਚ.ਓ. ਸੁਖਜਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਹੇਅਰ ਨਾਲ ਦੁੱਖ ਸਾਂਝਾ ਕਰਨ ਆਏ ਸਾ. ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਦੱਸਿਆ ਕਿ ਅਸੀਂ (ਸਵ. ਗੁਰਵੇਲ ਸਿੰਘ ਸੈਕਟਰੀ, ਕੈਬਨਿਟ ਮੰਤਰੀ ਬਲਬੀਰ ਸਿੰਘ ਬਾਠ ਤੇ ਮੈਂ) ਤਿੰਨੋਂ ਸਿੱਖ ਨੈਸ਼ਨਲ ਖਾਲਸਾ ਸਕੂਲ ਕਾਦੀਆਂ ਵਿਖੇ ਇਕੱਠੇ ਪੜ੍ਹਦੇ ਰਹੇ ਹਾਂ | ਸਵ. ਸ: ਗੁਰਵੇਲ ਸਿੰਘ ਸੈਕਟਰੀ ਸਭ ਤੋਂ ਪਹਿਲੀ ਭਾਰਤੀ ਕਿਸਾਨ ਯੂਨੀਅਨ (ਸ: ਭੁਪਿੰਦਰ ਸਿੰਘ ਮਾਨ ਗਰੁੱਪ) ਵਿਖੇ ਤਾ-ਉਮਰ ਸੇਵਾ ਕਰਦੇ ਰਹੇ, ਕੈਪ. ਬਲਬੀਰ ਸਿੰਘ ਬਾਠ ਫ਼ੌਜ ਵਿਚ ਸਰਵਿਸ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਕਰਦੇ ਰਹੇ ਤੇ ਮੈਂ ਕਾਂਗਰਸ ਪਾਰਟੀ ਵਿਚ ਬਤੌਰ ਸਿਪਾਹੀ ਕੰਮ ਕਰਦਾ ਰਿਹਾ ਤੇ ਅੱਜ ਜੋ ਵੀ ਹਾਂ ਤੁਹਾਡੇ ਸਾਹਮਣੇ ਹਾਂ | ਇਸ ਮੌਕੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਅੰਮਿ੍ਤ ਕਲਸੀ, ਕਾਂਗਰਸ ਪਾਰਟੀ ਦੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ, ਸ਼੍ਰੋਮਣੀ ਅਕਾਲੀ ਦਲ ਦੇ ਰਾਜਨਬੀਰ ਸਿੰਘ ਘੁਮਾਣ, ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਦੇ ਭਰਾ ਅਮਰੀਕ ਸਿੰਘ ਗੋਲਡੀ, ਡੀ.ਐੱਸ.ਪੀ. ਸੰਜੀਵ ਕੁਮਾਰ, ਅੱੈਸ.ਐੱਚ.ਓ. ਬਿਕਰਮ ਸਿੰਘ, ਅੱੈਸ.ਐੱਚ.ਓ. ਸੁਖਵਿੰਦਰ ਸਿੰਘ, ਐੱਸ.ਐੱਚ.ਓ. ਗਗਨਦੀਪ ਸਿੰਘ, ਐੱਸ.ਐੱਚ.ਓ. ਹਰਮੀਕ ਸਿੰਘ, ਐੱਸ.ਐੱਚ.ਓ. ਲਖਵਿੰਦਰ ਸਿੰਘ, ਚੌਂਕੀ ਇੰਚਾਰਜ ਪੰਜਗਰਾਈਆਂ ਪੰਜਾਬ ਸਿੰਘ, ਥਾਣੇਦਾਰ ਕੁਲਦੀਪ ਸਿੰਘ, ਬਲਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਪਰਮਜੀਤ ਸਿੰਘ ਟੀਟਾ ਬਾਜਵਾ, ਝਿਰਮਲ ਸਿੰਘ ਜਵੰਦਾ, ਕਰਮਜੀਤ ਸਿੰਘ ਬਾਜਵਾ, ਪੰਚ ਧਰਮਿੰਦਰ ਸਿੰਘ, ਜਥੇ. ਜੋਗਿੰਦਰ ਸਿੰਘ, ਸੁਖਰਾਜ ਸਿੰਘ ਆਦਿ ਵਲੋਂ ਅੱੈਸ.ਐੱਚ.ਓ. ਸੁਖਜਿੰਦਰ ਸਿੰਘ ਅਤੇ ਉਨ੍ਹਾਂ ਦੇ ਵੱਡੇ ਭਰਾ ਸੁਖਵਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ |

ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ <br/> ਅਗਲੀ ਖ਼ਬਰ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।