25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅਮਨਦੀਪ ਹਸਪਤਾਲ ਵਲੋਂ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਮੁਫ਼ਤ ਕੈਂਪ <br/>

ਸਿਹਤ ਜਾਂਚ ਕੈਂਪ ਦੌਰਾਨ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦਾ ਜਾਂਚ ਕਰਦੇ ਹੋਏ | ਤਸਵੀਰ : ਸਤਬੀਰ ਸਿੰਘ ਘੁੰਮਣ <br/> 18-02-2026
ਨਿੱਕੇ ਘੁੰਮਣ/ਨੌਸ਼ਹਿਰਾ ਮੱਝਾ ਸਿੰਘ, 17 ਫਰਵਰੀ (ਸਤਬੀਰ ਸਿੰਘ ਘੁੰਮਣ, ਰਵੀ ਭਗਤ)-ਅਮਨਦੀਪ ਹਸਪਤਾਲ ਸ੍ਰੀ ਅੰਮਿ੍ਤਸਰ ਵਲੋਂ ਨੀਲਧਾਰੀ ਸੰਪ੍ਰਦਾਇ ਦੇ ਸਹਿਯੋਗ ਨਾਲ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਨੌਸ਼ਹਿਰਾ ਸਾਹਿਬ ਵਿਖੇ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਨੀਲਧਾਰੀ ਸੰਪ੍ਰਦਾਇ ਟਰੱਸਟ ਨੌਸ਼ਹਿਰਾ ਸਾਹਿਬ ਦੇ ਆਗੂਆਂ ਸੰਤ ਗੁਰਨਾਮ ਸਿੰਘ ਡੇਅਰੀਵਾਲ, ਸੰਤ ਲਾਲ ਸਿੰਘ, ਸੰਤ ਨਿਰੰਕਾਰ ਸਿੰਘ, ਪ੍ਰੋਫੈਸਰ ਭਾਈ ਗੁਰਮੀਤ ਸਿੰਘ, ਭਾਈ ਰਜਿੰਦਰ ਸਿੰਘ ਵਲੋਂ ਕੀਤਾ ਗਿਆ | ਕੈਂਪ ਸਬੰਧੀ ਡਾਕਟਰ ਆਸ਼ੀਸ ਅਗਰਵਾਲ ਹੱਡੀਆਂ ਤੇ ਜੋੜਾਂ ਦੇ ਮਾਹਿਰ, ਡਾ. ਸ਼ਾਮ ਸੁੰਦਰ ਜਨਰਲ ਮੈਡੀਸਨ ਦੇ ਮਾਹਿਰ ਸਮੇਤ ਸਮੁੱਚੀ ਟੀਮ ਨੇ ਦੱਸਿਆ ਕਿ ਹੱਡੀਆਂ ਦੇ ਪ੍ਰਸਿੱਧ ਮਾਹਿਰ ਡਾ. ਅਵਤਾਰ ਸਿੰਘ ਅਮਨਦੀਪ ਹਸਪਤਾਲ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਕੈਂਪ 'ਚ ਗੋਡੇ ਤੇ ਚੂਲੇ ਬਦਲਣਾ, ਦੇਰ ਤੋਂ ਨਾ ਜੁੜ ਰਹੀ ਹੱਡੀ ਦਾ ਇਲਾਜ, ਵੀਂਗੇ-ਟੇਢੇ ਅੰਗ, ਪੈਰ-ਗਿੱਟੇ ਦੀ ਹੱਡੀਆਂ, ਕਮਰ ਤੇ ਗਰਦਨ ਦਰਦ, ਡਿਸਕ ਫਿਸਲਣਾ, ਸ਼ੂਗਰ, ਬੀ.ਪੀ., ਦਿਲ, ਛਾਤੀ, ਬੁਖ਼ਾਰ, ਖਾਂਸੀ ਅਤੇ ਥਾਇਰਾਇਡ ਦੇ ਰੋਗਾਂ ਤੋਂ ਪੀੜਤ ਕਰੀਬ 300 ਮਰੀਜ਼ਾਂ ਦਾ ਚੈਕਅਪ ਕਰਕੇ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਤੇ ਮਰੀਜ਼ਾਂ ਨੂੰ ਸਿਹਤ ਸੰਭਾਲ ਸਬੰਧੀ ਜਗਰੂਕ ਵੀ ਕੀਤਾ ਗਿਆ ਹੈ |

ਪਿਛਲੀ ਖ਼ਬਰ ਜੀ.ਜੀ.ਜੀ. ਰਾਇਲ ਇੰਟਰਨੈਸਨਲ ਸਕੂਲ ਢਿੱਲਵਾਂ 'ਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀ ਗਰੈਜੂਏਸ਼ਨ ਸੈਰਾਮਨੀ <br/> ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।