25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜੀ.ਜੀ.ਜੀ. ਰਾਇਲ ਇੰਟਰਨੈਸਨਲ ਸਕੂਲ ਢਿੱਲਵਾਂ 'ਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀ ਗਰੈਜੂਏਸ਼ਨ ਸੈਰਾਮਨੀ <br/>

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦੇ ਪਿ੍ੰਸੀਪਲ ਸ਼ਰਨਜੀਤ ਕੌਰ, ਮੁੱਖ ਮਹਿਮਾਨਾਂ ਤੇ ਸਕੂਲ ਸਟਾਫ਼ ਸਮੇਤ | ਤਸਵੀਰ : ਨਾਗਰਾ <br/> 18-02-2026
ਕੋਟਲੀ ਸੂਰਤ ਮੱਲ੍ਹੀ, 17 ਫਰਵਰੀ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਚ ਪ੍ਰੀ ਪ੍ਰਾਇਮਰੀ ਵਿੰਗ ਦੀ ਗਰੈਜੂਏਸ਼ਨ ਸੈਰਾਮਨੀ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਸ਼ਰਨਜੀਤ ਕੌਰ ਦੁਆਰਾ ਸਕੂਲ ਪ੍ਰਬੰਧਕ ਦੇ ਮੱੁਖ ਮਹਿਮਾਨ ਬਬਨਜੋਤ ਸਿੰਘ ਦੇ ਸਵਾਗਤ ਨਾਲ ਹੋਈ | ਸਮਾਗਮ 'ਚ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪਿ੍ਤਪਾਲ ਸਿੰਘ ਤੇ ਸੁਖਪ੍ਰੀਤ ਕੌਰ ਨੇ ਸ਼ਿਰਕਤ ਕੀਤੀ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਸੰਬੋਧਨ ਵਿਚ ਸਕੂਲ ਦੇ ਦਿ੍ਸ਼ਟੀਕੋਣ ਤੇ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਵਿਚ ਮਾਪਿਆਂ ਤੇ ਅਧਿਆਪਕਾਂ ਦੀ ਭੂਮਿਕਾ 'ਤੇ ਚਾਨਣਾ ਪਾਇਆ | ਮਾਪਿਆਂ ਦੇ ਪ੍ਰਤੀਨਿਧੀਆਂ ਨੇ ਸਕੂਲ ਦੇ ਅਧਿਆਪਕਾਂ ਪ੍ਰਤੀ ਵੱਖ-ਵੱਖ ਗਤੀਵਿਧੀਆਂ ਰਾਹੀ ਆਪਣੇ ਬੱਚਿਆਂ ਵਿਚ ਨਿਮਰਤਾ ਤੇ ਸਵੈ-ਮਾਣ ਪੈਦਾ ਕਰਨ ਲਈ ਧੰਨਵਾਦ ਕੀਤਾ | ਮੁੱਖ ਮਹਿਮਾਨ ਨੇ ਬੱਚਿਆਂ ਨਾਲ ਧੀਰਜ ਅਤੇ ਗ੍ਰਹਿਣਸ਼ੀਲ ਹੋਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਦਿਨ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਗਰੈਜੂਏਸ਼ਨ ਸਮਾਗਮ ਵਿਚ ਪ੍ਰੀ-ਪ੍ਰਾਇਮਰੀ ਦੇ ਛੋਟੇ ਬੱਚਿਆਂ ਦੁਆਰਾ ਗਰੈਜੂਏਸ਼ਨ ਪਹਿਰਾਵੇ ਅਤੇ ਟੋਪੀਆਂ ਪਹਿਨ ਕੇ ਸਟੇਜ 'ਤੇ ਚੱਲਣ ਨਾਲ ਸ਼ੁਰੂ ਹੋਇਆ | ਪਿ੍ੰਸੀਪਲ ਸ਼ਰਨਜੀਤ ਕੌਰ ਤੇ ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਗਰੈਜੂਏਸ਼ਨ ਦੇ ਟਰਾਫ਼ੀਆਂ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ | ਸੇੈਸ਼ਨ 2025-26 ਦੇ ਸੁਪਰ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਸਾਲ ਵਿਚ ਉਨ੍ਹਾਂ ਦੇ ਸ਼ਾਲਾਘਾਯੋਗ ਪ੍ਰਦਰਸ਼ਨ ਲਈ ਤਗਮਿਆਂ ਅਤੇ ਤਾੜੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਨਹਿਰੀ ਸਬ ਡਵੀਜ਼ਨ ਪੁਲ ਤਿੱਬੜੀ ਦੇ ਸਰਕਾਰੀ ਕੁਆਰਟਰ ਬਣੇ ਖੰਡਰ <br/> ਅਗਲੀ ਖ਼ਬਰ ਅਮਨਦੀਪ ਹਸਪਤਾਲ ਵਲੋਂ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਮੁਫ਼ਤ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।