ਡੇਰਾ ਬਾਬਾ ਨਾਨਕ, 17 ਫਰਵਰੀ (ਵਿਜੇ ਸ਼ਰਮਾ)-ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ 3, 4, 5 ਮਾਰਚ ਨੂੰ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਜੋੜ ਮੇਲੇ ਸਬੰਧੀ ਪੋਸਟਰ ਜਾਰੀ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਗੌਸਲ ਨੇ ਦੱਸਿਆ ਕਿ 5 ਮਾਰਚ ਨੂੰ ਸਵੇਰੇ 10 ਵਜੇ ਸੰਗਤਾਂ ਵਲੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪੈਣਗੇ, ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਵੱਖ-ਵੱਖ ਦਿਸ਼ਾਵਾਂ ਜਿਵੇਂ ਖੰਡਿਆਲਾ ਸੈਣੀਆਂ, ਗੁਰਦੁਆਰਾ ਬਾਰਠ ਸਾਹਿਬ ਅਤੇ ਚੰਡੀ ਦਾਸ ਦਸੂਹਾ ਤੋਂ ਆਉਣ ਵਾਲੇ ਸੰਗ ਦਾ ਗੁਰਦੁਆਰਾ ਸਾਹਿਬ ਵਲੋ 4 ਮਾਰਚ ਨੂੰ ਨਿੱਘਾ ਸਵਾਗਤ ਕੀਤਾ ਜਾਵੇਗਾ | ਰਹਿਰਾਸ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸੱਜਣਗੇ, ਜਿਸ 'ਚ ਕੀਰਤਨੀ ਜਥੇ ਪ੍ਰਚਾਰਕ, ਢਾਡੀ ਅਤੇ ਕਵੀਸ਼ਰੀ ਜਥੇ ਜਿਨ੍ਹਾਂ 'ਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲੇ, ਭਾਈ ਅਮਰੀਕ ਸਿੰਘ ਪਿਪਲੀ ਵਾਲੇ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਭਾਈ ਗੁਰਮੀਤ ਤਿਸੰਘ, ਭਾਈ ਪਰਮਜੀਤ ਸਿੰਘ, ਭਾਈ ਜਗਦੀਪ ਸਿੰਘ ਪ੍ਰਚਾਰਕ, ਭਾਈ ਹਿੰਮਤਬੀਰ ਸਿੰਘ ਪ੍ਰਚਾਰਕ, ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਗੁਰਸੇਵਕ ਸਿੰਘ ਅਤੇ ਭਾਈ ਸੁੱਚਾ ਸਿੰਘ ਡੇਰਾ ਪਠਾਣਾ ਵਾਲੇ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਹ ਸਾਰੇ ਸਮਾਗਮ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਹੋਣਗੇ | ਇਸ ਮੌਕੇ ਜਗਦੀਪ ਸਿੰਘ, ਮਲਕੀਤ ਸਿੰਘ, ਹਰਵੰਤ ਸਿੰਘ, ਹਰਜਿੰਦਰ ਸਿੰਘ, ਪ੍ਰਗਟ ਸਿੰਘ, ਗੁਰਦੇਵ ਸਿੰਘ ਕੋਟਲੀ, ਖੁਸ਼ਬੀਰ ਸਿੰਘ, ਕੁਲਬੀਰ ਸਿੰਘ, ਜਸਪਾਲ ਸਿੰਘ, ਜਗਦੀਪ ਸ਼ਿੰਘ, ਬਲਜਿੰਦਰ ਸਿੰਘ, ਸੁਰਜੀਤ ਸਿੰਘ ਅਕਾਉਟੈਂਟ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਦਿਲਸ਼ੇਰ ਸਿੰਘ, ਗੁਰਪਾਲ ਸਿੰਘ ਟਰਪੱਲਾ, ਜਗਜੀਤ ਸਿੰਘ ਆਦਿ ਹਾਜਰ ਸਨ |