ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ
ਅਜੀਤ ਡੈਸਕ
18-02-2026
ਪਠਾਨਕੋਟ, 17 ਫਰਵਰੀ (ਸੰਧੂ)-ਵਿਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਜਿਸ ਵਿਚ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ ਕੀਤੀ ਗਈ | ਇਸ ਮੌਕੇ ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਉਨ੍ਹਾਂ ਵਲੋਂ ਸਮੇਂ-ਸਮੇਂ 'ਤੇ ਸਮਾਜਿਕ ਪ੍ਰੋਜੈਕਟ ਆਯੋਜਿਤ ਕੀਤੇ ਜਾ ਰਹੇ ਹਨ | ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਮਦਦ ਕਰਨਾ ਹੈ | ਇਸ ਮੌਕੇ ਪ੍ਰਤਿਭਾ ਖੋਸਲਾ, ਅਵਤਾਰ ਅਬਰੋਲ, ਸਤੀਸ਼ ਪਾਸੀ ਅਤੇ ਜਗਦੀਸ਼ ਕੋਹਲੀ ਆਦਿ ਮੌਜੂਦ ਸਨ |