25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪੰਜਾਬ ਦਾ ਕਿਸਾਨ ਹੋਇਆ ਖ਼ੁਸ਼ਹਾਲ-ਸ਼ਿੰਦਾ <br/>

ਤਾਰਾਗੜ੍ਹ ਮੰਡਲ ਜਨਰਲ ਸੈਕਟਰੀ ਸੁਰਿੰਦਰ ਸ਼ਿੰਦਾ ਤੇ ਬੀ.ਸੀ. ਪ੍ਰਧਾਨ ਅਮਰਜੀਤ ਸਿੰਘ ਵਿਚਾਰ ਚਰਚਾ ਦੌਰਾਨ | ਤਸਵੀਰ : ਸੋਹਨ ਲਾਲ <br/> 18-02-2026
ਤਾਰਾਗੜ੍ਹ, 17 ਫਰਵਰੀ (ਸੋਹਨ ਲਾਲ)-ਮੰਡਲ ਤਾਰਾਗੜ੍ਹ ਬੀ.ਜੇ.ਪੀ. ਦੇ ਜਨਰਲ ਸੈਕਟਰੀ ਤੇ ਤਾਰਾਗੜ੍ਹ ਮੰਡਲ ਬੀ.ਸੀ. ਪ੍ਰਧਾਨ ਅਮਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਚੱਲਦੇ ਪੰਜਾਬ ਦਾ ਕਿਸਾਨ ਖ਼ੁਸ਼ਹਾਲ ਹੋਇਆ ਹੈ ਤੇ ਵੱਖ-ਵੱਖ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕੁਝ ਸਾਲਾਂ ਤੋਂ ਕਿਸਾਨਾਂ ਦੀ ਇਨਕਮ ਦੁੱਗਣੀ ਕਰਨ ਅਤੇ ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਈ ਇਤਿਹਾਸਿਕ ਕਦਮ ਚੁੱਕੇ ਹਨ | ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਬਾਰੇ ਬੋਲਦਿਆਂ ਤਾਰਾਗੜ੍ਹ ਮੰਡਲ ਜਨਰਲ ਸੈਕਟਰੀ ਸੁਰਿੰਦਰ ਕੁਮਾਰ ਸ਼ਿੰਦਾ ਨੇ ਕਿਹਾ ਕਿ ਬਿਨ੍ਹਾਂ ਕਿਸੇ ਵਿਚੋਲੀਏ ਦੇ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਕੇਂਦਰ ਸਰਕਾਰ ਵਲੋਂ ਆਰਥਿਕ ਸਹਾਇਤਾ ਪਹੁੰਚਾਈ ਜਾ ਰਹੀ ਹੈ | ਜਿਸ ਨਾਲ ਕਿਸਾਨਾਂ ਨੂੰ ਕਾਫ਼ੀ ਰਾਹਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਕੇਵਲ ਨਾਅਰੇ ਅਤੇ ਝੂਠੇ ਵਾਅਦੇ ਨਹੀਂ ਕਰਦੀ ਬਲਕਿ ਕੰਮ ਕਰਕੇ ਦਿਖਾਉਂਦੀ ਹੈ |

ਪਿਛਲੀ ਖ਼ਬਰ ਸ਼ਿਵਰਾਤਰੀ ਦੇ ਸੰਬੰਧ 'ਚ ਲਗਾਇਆ ਲੰਗਰ <br/> ਅਗਲੀ ਖ਼ਬਰ ਨਾਲੇ ਦੇ ਨਿਰਮਾਣ ਨੂੰ ਲੈ ਕੇ ਪੰਜ ਪਿੰਡਾਂ ਦੇ ਕਿਸਾਨਾਂ ਨੂੰ ਵੰਡੀ 10 ਕਰੋੜ ਦੀ ਮੁਆਵਜ਼ਾ ਰਾਸ਼ੀ-ਕਟਾਰੂਚੱਕ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।