ਪਠਾਨਕੋਟ, 17 ਫਰਵਰੀ (ਵਿਨੋਦ)-ਉੱਦਮੀ ਮਹਿਲਾਵਾਂ ਦੇ ਉਥਾਨ ਤੇ ਉਪਜੀਵਿਕਾ ਦੇ ਸਾਧਨ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਡੀਟੋਰੀਅਮ ਪਠਾਨਕੋਟ ਵਿਖੇ ਚਾਰ ਦਿਵਸੀਏ ਸਖੀ ਸ਼ਕਤੀ ਮੇਲਾ 2026 ਦਾ ਆਰੰਭ ਕੀਤਾ ਗਿਆ | ਸਖੀ ਸ਼ਕਤੀ ਮੇਲਾ ਦੇ ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸੌਰਭ ਬਹਿਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਜ਼ਿਕਰਯੋਗ ਹੈ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮ ਪਾਲ ਸਿੰਘ ਵਲੋਂ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ | ਸਖੀ ਮੇਲੇ ਦਾ ਸ਼ੱੁਭ ਆਰੰਭ ਮੁੱਖ ਮਹਿਮਾਨ ਵਲੋਂ ਰਿਬਨ ਕੱਟ ਕੇ ਕੀਤਾ ਗਿਆ | ਇਸ ਮਗਰੋਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਮੇਲੇ ਦੌਰਾਨ ਸੈਲਫ ਹੈਲਪ ਗਰੁੱਪਾਂ ਵਲੋਂ ਲਗਾਏ ਗਏ | ਵੱਖ-ਵੱਖ ਸਟਾਲਾਂ ਦਾ ਨਿਰੀਖਣ ਕੀਤਾ ਗਿਆ | ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵਲੋਂ ਕੀਤਾ ਗਿਆ ਉਪਰਾਲਾ ਪ੍ਰਸੰਸਾਯੋਗ ਹੈ ਕਿ ਜਿਨ੍ਹਾਂ ਮਹਿਲਾਵਾਂ ਦੇ ਉਥਾਨ ਦੇ ਲਈ ਅਜਿਹਾ ਪ੍ਰੋਗਰਾਮ ਉਲੀਕਿਆ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਤੇ ਹਾਜ਼ਰ ਹੋਰ ਮਹਿਮਾਨਾਂ ਨੂੰ ਯਾਦਗਾਰ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਵ ਸੰਦੀਪ ਕੁਮਾਰ ਬਲਾਕ ਪ੍ਰਧਾਨ, ਰਾਜੇਸ਼ ਕੁਮਾਰ, ਮਨਜੀਤ, ਰੀਤੂ, ਅਨੁਰਾਧਾ, ਜੋਤੀ, ਸੁਰਿੰਦਰ, ਆਜ਼ਾਦਵਿੰਦਰ, ਰਜਿੰਦਰ, ਨਿਤਿਸ਼, ਰਜੇਸ਼ ਅਤੇ ਹੋਰ ਸਮੂਹ ਸਟਾਫ਼ ਵੀ ਹਾਜ਼ਰ ਸੀ |