ਪਠਾਨਕੋਟ, 17 ਫਰਵਰੀ (ਵਿਨੋਦ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਪਠਾਨਕੋਟ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਸਾਡੇ ਬਜ਼ੁਰਗ ਸਾਡਾ ਮਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਦੀ ਗਰਾਊਾਡ ਵਿਖੇ ਆਯੋਜਿਤ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਤੇ ਸੌਰਭ ਬਹਿਲ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਆਸ਼ੀਸ਼ ਇੰਦਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਸਾਹਿਬ ਸਿੰਘ ਸਾਬਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਡਿਪਟੀ ਡੀ.ਈ.ਓ. (ਐਲੀ:) ਡੀ.ਜੀ. ਸਿੰਘ, ਪ੍ਰਧਾਨ ਹੈਂਡੀਕੈਪ ਯੂਨੀਅਨ ਪਠਾਨਕੋਟ ਦਰਸ਼ਨ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਡਾਕਟਰ ਓ.ਪੀ. ਬਿੱਗ ਆਦਿ ਹਾਜ਼ਰ ਸਨ | ਸਮਾਗਮ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ | ਸਕੂਲੀ ਬੱਚਿਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਵਿਭਾਗ ਵਲੋਂ ਬਜ਼ੁਰਗਾਂ ਵਲੋਂ ਖੇਡੀਆਂ ਜਾਣ ਵਾਲੀਆਂ ਵੱਖ-ਵੱਖ ਗੇਮਾਂ ਵੀ ਆਯੋਜਿਤ ਕੀਤੀਆਂ ਗਈਆਂ | ਸਮਾਗਮ ਦੌਰਾਨ ਸਾਡੇ ਬਜ਼ੁਰਗਾਂ ਨਾਲ ਸਾਡੀਆਂ ਗੱਲਾਂ ਬਾਤਾਂ ਤੇ ਉਨ੍ਹਾਂ ਨਾਲ ਕੀਤੇ ਜਾਣ ਵਾਲੇ ਵਿਵਹਾਰ 'ਤੇ ਵੀ ਚਰਚਾ ਹੋਈ ਹੈ | ਸਾਨੂੰ ਸਾਡੇ ਬਜ਼ੁਰਗਾਂ ਦਾ ਮਾਣ ਸਨਮਾਨ ਕਰਨਾ ਚਾਹੀਦਾ ਹੈ | ਸਮਾਗਮ ਦੇ ਅੰਤ 'ਚ ਵਿਭਾਗ ਵਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਤੇ ਹੋਰ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਾਰ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |