17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸਕੂਲ ਕਾਦੀਆਂ ਵਿਖ਼ੇ ਨਕਲ ਵਿਰੋਧੀ ਸਮਾਗਮ

ਅਜੀਤ ਡੈਸਕ 19-02-2026
ਬਟਾਲਾ, 18 ਫਰਵਰੀ (ਸਤਿੰਦਰ ਸਿੰਘ)- ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਟੇਟ ਐਵਾਰਡੀ ਪਿ੍ੰਸੀਪਲ ਡਾ. ਸੁਨੀਤਾ ਕੌਸ਼ਲ ਦੀ ਅਗਵਾਹੀ ਹੇਠ ਵਿਦਿਆਰਥੀਆਂ ਨੂੰ ਨਕਲ ਵਿਰੁੱਧ ਜਾਗਰੂਕ ਕਰਵਾਇਆ ਗਿਆ | ਸਕੂਲ ਵਿਚ ਨਕਲ ਵਿਰੋਧੀ ਪ੍ਰੋਗਰਾਮ ਦੇ ਤਹਿਤ ਬੱਚਿਆਂ 'ਚ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ 'ਚ ਵੱਖ-ਵੱਖ ਜਮਾਤ ਦੇ ਵਿਦਿਆਰਥੀਆਂ ਵਲੋ ਭਾਗ ਲਿਆ | ਬੱਚਿਆਂ ਵਲੋਂ ਪੰਜਾਬੀ, ਹਿੰਦੀ ਵਿਚ ਭਾਸ਼ਣ ਦੇਣ ਤੋਂ ਇਲਾਵਾ ਕਵਿਤਾਵਾ ਵੀ ਪੇਸ਼ ਕੀਤੀਆਂ ਗਈਆਂ | ਇਸ ਤੋਂ ਇਲਾਵਾ ਨਕਲ ਦੇ ਪ੍ਰਭਾਵ ਨੂੰ ਰੋਕਣ ਦੇ ਉਪਰਾਲੇ ਵਜੋਂ ਬੱਚਿਆਂ 'ਚ ਪੋਸਟਰ ਬਣਾਉਣ ਦੀ ਗਤੀਵਿਧੀ ਵੀ ਕਰਵਾਈ ਗਈ | ਬੱਚਿਆਂ ਨੂੰ ਨਕਲ ਵਿਰੁੱਧ ਸਹੁੰ ਵੀ ਚੁਕਾਈ ਗਈ | ਕਿੱਤਾ ਤੇ ਅਗਵਾਈ ਅਧਿਆਪਕਾ ਰਾਜਬੀਰ ਕੌਰ ਵਲੋ ਬੱਚਿਆਂ ਨੂੰ ਨਕਲ ਦੇ ਕੋਹੜ ਤੋਂ ਬਚਣ ਲਈ ਮਿਹਨਤ ਦਾ ਸਹਾਰਾ ਲਈ ਲਈ ਪ੍ਰੇਰਿਤ ਕੀਤਾ ਗਿਆ ਤੇ ਆਉਣ ਵਾਲੇ ਪੇਪਰਾਂ ਵਿਚ ਵੱਧ ਤੋਂ ਵੱਧ ਮਿਹਨਤ ਕਰਨ ਲਈ ਕਿਹਾ ਗਿਆ | ਪਿ੍ੰਸੀਪਲ ਵਲੋ ਬੱਚਿਆਂ ਨੂੰ ਖੂਬ ਮਿਹਨਤ ਕਰਕੇ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ ਗਈ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਤੇ ਜਥੇਬੰਦੀਆਂ ਦੀ ਮੀਟਿੰਗ ਅਗਲੀ ਖ਼ਬਰ ਥਾਣਾ ਤਿੱਬੜ ਦੀ ਪੁਲਿਸ ਵਲੋਂ ਲਿਖਤੀ ਦਰਖਾਸਤ ਦੇਣ ਦੇ ਬਾਵਜੂਦ ਕਾਰਵਾਈ ਨਾ ਕਰਨ 'ਤੇ ਬਿਜਲੀ ਮੁਲਾਜ਼ਮਾਂ 'ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।