ਬਟਾਲਾ, 18 ਫਰਵਰੀ (ਸਤਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਰਾਜ ਗੁਰਵਿੰਦਰ ਸਿੰਘ ਘੁਮਾਣ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਉਨ੍ਹਾਂ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ 22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸੂਬਾ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਬਟਾਲਾ ਵਿਖੇ ਘਰ ਅੱਗੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿਲ ਰਾਹੀਂ ਸਾਡੀ ਬਿਜਲੀ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ਤੇ ਨਾ ਹੀ ਬੀਜ ਬਿੱਲ ਤੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਕੇ ਪੰਜਾਬ ਤੇ ਦੇਸ਼ ਦੀ ਕਿਸਾਨੀ ਨਾਲ ਨਾਲ ਪੂਰੇ ਦੇਸ਼ ਨੂੰ ਤਬਾਹ ਕਰਨ ਦੇ ਰਾਹ 'ਤੇ ਤੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਸੂਬਾ ਦੀ ਸਰਕਾਰ ਵੀ ਕਿਸਾਨਾਂ ਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਚੁੱਪ ਧਾਰੀ ਬੈਠੀ ਹੈ | ਇਸ ਲਈ ਜਥੇਬੰਦੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਭਰ 'ਚ 22 ਫਰਵਰੀ ਨੂੰ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਮੌਕੇ ਲਖਵਿੰਦਰ ਸਿੰਘ ਮੰਜਿਆਂਵਾਲੀ, ਗੁਰਮੁੱਖ ਸਿੰਘ ਖੈਹਿਰਾ, ਗੁਰਵਿੰਦਰ ਸਿੰਘ ਜੀਵਨਚੱਕ, ਮੰਗਤ ਸਿੰਘ ਜੀਵਨਚੱਕ, ਮਨਜੀਤ ਸਿੰਘ ਭਾਗੋਵਾਲ, ਲਖਵਿੰਦਰ ਸਿੰਘ ਮਰੜ੍ਹ, ਦਿਲਬਾਗ ਸਿੰਘ ਡੋਗਰ, ਬਲਵਿੰਦਰ ਸਿੰਘ ਔਲਖ, ਅਸ਼ਵਨੀ ਕੁਮਾਰ ਲਖਨਕਲਾਂ, ਜਰਨੈਲ ਸਿੰਘ ਸਮਰਾ, ਬਲਵਿੰਦਰ ਸਿੰਘ ਧੁੱਪਸੜੀ, ਅਜੈਬ ਸਿੰਘ, ਜਗਤਾਰ ਸਿੰਘ ਖੁੰਡਾ, ਕੁਲਦੀਪ ਰਾਜ ਬਟਾਲਾ, ਪਰਮਜੀਤ ਸਿੰਘ, ਅਨੌਖ ਸਿੰਘ ਘੋੜੇਵਾਹ, ਸਤਬੀਰ ਸਿੰਘ ਸੁਲਤਾਨੀ, ਕਾਬਲਜੀਤ ਸਿੰਘ ਖੈਹਿਰਾ, ਬਚਨ ਸਿੰਘ ਭੰਬੋਈ, ਬਲਰਾਜ ਸਿੰਘ ਬਟਾਲਾ, ਲਖਵਿੰਦਰ ਸਿੰਘ ਪ੍ਰਤਾਪਗੜ੍ਹ |