ਡੇਰਾ ਬਾਬਾ ਨਾਨਕ, 18 ਫਰਵਰੀ (ਵਿਜੇ ਸ਼ਰਮਾ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਅੰਦਰ 4 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਮੌਕੇ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਪਿੰਡ ਤਲਵੰਡੀ ਗੋਰਾਇਆ ਦੀ ਸੰਗਤ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਜੋੜ ਮੇਲੇ ਮੌਕੇ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਸੰਗਤਾਂ ਲਈ ਪਿੰਡ ਦੇ ਸਰਕਾਰੀ ਸਕੂਲ ਅੰਦਰ ਸੰਗਤਾਂ ਲਈ ਲੰਗਰ, ਰਿਹਾਇਸ਼ ਆਦਿ ਦੇ ਵਧੀਆ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜੋੜ ਮੇਲੇ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਹੈ, ਜਿਸ ਦੇ ਚਲਦਿਆਂ ਪਿੰਡ ਦੇ ਬਾਹਰ ਮੁੱਖ ਮਾਰਗਾਂ ਉੱਪਰ ਵੀ ਸੰਗਤਾਂ ਦੀ ਸਹੂਲਤ ਦੇ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਮੌਕੇ ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਦਲਜੀਤ ਸਿੰਘ, ਜਰਨੈਲ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |