17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅੱਜ ਹੋਣਗੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਸ਼ਹੀਦੀ ਦਿਹਾੜੇ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ- ਬਾਬਾ ਤਰਨਜੀਤ ਸਿੰਘ ਖਾਲਸਾ

ਅਜੀਤ ਡੈਸਕ 19-02-2026
ਬਟਾਲਾ, 18 ਫਰਵਰੀ (ਸਤਿੰਦਰ ਸਿੰਘ)- ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਪਿੰਡ ਗੋਧਰਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ | ਇਨ੍ਹਾਂ ਸਮਾਗਮਾਂ ਸੰੰਬੰਧੀ ਜਾਣਕਾਰੀ ਦਿੰਦਿਆ ਬਾਬਾ ਤਰਨਜੀਤ ਸਿੰਘ ਜੀ ਖਾਲਸਾ ਨੇ ਦੱਸਿਆ ਕਿ ਸ਼ਹੀਦ ਸਿੰਘਾਂ ਦੀ ਯਾਦ 'ਚ ਪਾਠੀ ਸਾਹਿਬਾਨਾਂ ਵਲੋਂ ਅੱਜ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ ਇਨ੍ਹਾਂ ਦੇ ਭੋਗ 21 ਫਰਵਰੀ ਨੂੰ ਪੈਣਗੇ | ਭੋਗ ਉਪਰੰਤ ਖੁੱਲੇ ਪੰਡਾਲਾਂ ਅੰਦਰ ਗੁਰਮਤਿ ਸਮਾਗਮ ਹੋਣਗੇ | ਬਾਬਾ ਤਰਨਜੀਤ ਸਿੰਘ ਜੀ ਖਾਲਸਾ ਨੇ ਦੱਸਿਆ ਕਿ ਸਾਕਾ ਨਨਕਾਣਾ ਸਾਹਿਬ ਸਿੱਖ ਕੌਮ ਲਈ ਨਾ ਭੁਲਣਯੋਗ ਸਾਕਾ ਹੈ | ਬਾਬਾ ਜੀ ਨੇ ਦੱਸਿਆ ਕਿ ਸਿੱਖ ਕੌਮ ਨੂੰ ਬਹੁਤ ਵੱਡੇ ਪੱਧਰ 'ਤੇ ਸ਼ਹੀਦੀ ਦਿਹਾੜੇ ਮਨਾਉਣੇ ਚਾਹੀਦੇ ਹਨ ਤੇ ਵੱਧ ਤੋਂ ਵੱਧ ਇਨ੍ਹਾਂ ਸਮਾਗਮਾਂ 'ਚ ਵੀ ਪਰਿਵਾਰਾਂ ਸਮੇਤ ਸ਼ਮੂਲੀਅਤ ਕਰੋ |
ਪਿਛਲੀ ਖ਼ਬਰ ਭਾਜਪਾ ਵਲੋਂ ਦਕੋਹਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਇੰਚਾਰਜ ਨਿਯੁਕਤ ਅਗਲੀ ਖ਼ਬਰ ਕੱਲ੍ਹ ਗੜ੍ਹੀ ਵਲੋਂ ਸ਼ਿਵ ਕੁਮਾਰ ਆਡੀਟੋਰੀਅਮ ਬਟਾਲਾ ਵਿਖੇ ਅਦਾਲਤ ਲਗਾਈ ਜਾਵੇਗੀ-ਜੈਤੋਸਰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।