17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੁਲਿਸ ਵਲੋਂ ਪਿੰਡ ਜਿਉਂਦ ਬਠਿੰਡਾ ਵਿਖੇ ਘਰਾਂ 'ਚ ਵੜ ਕੀਤੇ ਅੱਤਿਆਚਾਰ ਦੀ ਨਿਖੇਧੀ-ਭੋਜਰਾਜ

ਅਜੀਤ ਡੈਸਕ 19-02-2026
ਗੁਰਦਾਸਪੁਰ, 18 ਫਰਵਰੀ (ਗੁਰਪ੍ਰਤਾਪ ਸਿੰਘ)-ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਇਕ ਵਾਰ ਫਿਰ ਤੋਂ ਉਸ ਸਮੇਂ ਨੰਗਾ ਹੋਇਆ ਹੈ, ਜਦੋਂ ਸਰਕਾਰ ਵਲੋਂ ਇਕ ਪਾਸੇ ਤਾਂ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਤੇ ਦੂਸਰੇ ਪਾਸੇ ਪੁਲਿਸ ਪ੍ਰਸ਼ਾਸਨ ਨੂੰ ਪਿੰਡ ਜਿਉਂਦ ਦੇ ਘਰਾਂ 'ਚ ਭੇਜ ਕੇ ਲੋਕਾਂ ਉੱਪਰ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਦਾਗ਼ ਕੇ ਜ਼ੁਲਮ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਬੁਲਾ ਕੇ ਗਿ੍ਫ਼ਤਾਰ ਕੀਤਾ ਸੀ ਅਤੇ ਖਨੌਰੀ ਤੇ ਸ਼ੰਭੂ ਬਾਰਡਰ ਉੱਪਰ ਪੁਲਿਸ ਦੀਆਂ ਧਾੜਾ ਭੇਜ ਕੇ ਇਕ ਸਾਲ ਤੋਂ ਵੱਧ ਸਮੇਂ ਦੇ ਕਿਸਾਨ, ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਚੱਲ ਰਹੇ ਅੰਦੋਲਨ ਵਿਚ ਮੌਜੂਦ ਕਿਸਾਨਾਂ ਦੇ ਸਮਾਨ ਦੀ ਲੁੱਟਖੋਹ ਕਰਵਾਈ ਗਈ ਅਤੇ ਬਾਰਡਰਾਂ ਉੱਪਰ ਮੌਜੂਦ ਕਿਸਾਨਾਂ ਉੱਪਰ ਜ਼ੁਲਮ ਕੀਤਾ ਗਿਆ ਸੀ | ਉਨ੍ਹਾਂ ਸਰਕਾਰ ਵਲੋਂ ਅੱਜ ਕੀਤੇ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਤੁਰੰਤ ਗਿ੍ਫ਼ਤਾਰ ਕੀਤੇ ਅੰਦੋਲਨਕਾਰੀ ਕਿਸਾਨਾਂ ਨੂੰ ਰਿਹਾਅ ਕਰੇ |
ਪਿਛਲੀ ਖ਼ਬਰ ਮਿਸ਼ਨ ਪ੍ਰਹਾਰ ਤਹਿਤ ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ 'ਚ ਛੋਟੇ ਬੱਚਿਆਂ ਨੂੰ ਮਨੋਰੰਜਨਾਤਮਕ ਵਿਧੀ ਨਾਲ ਪੜ੍ਹਾਇਆ ਜਾਂਦਾ-ਪਿ੍ੰ. ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।