17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਿਸ਼ਨ ਪ੍ਰਹਾਰ ਤਹਿਤ ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ

ਅਜੀਤ ਡੈਸਕ 19-02-2026
ਗੁਰਦਾਸਪੁਰ, 18 ਫਰਵਰੀ (ਚੱਕਰਾਜਾ)-ਮਿਸ਼ਨ ਪ੍ਰਹਾਰ ਤਹਿਤ ਜ਼ਿਲੇ੍ਹ ਅੰਦਰ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਗੁਰਦਾਸਪੁਰ ਪੁਲਿਸ ਵਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਹੀ ਗੁਰਦਾਸਪੁਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਦੇਸੀ ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਸਮੇਤ 2 ਦੋਸ਼ੀਆਂ ਨੰੂ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਕੀਤੀ ਪ੍ਰੈੱਸ ਵਾਰਤਾ ਦੌਰਾਨ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਆਦਿੱਤਯ ਨੇ ਦੱਸਿਆ ਕਿ ਪੁਲਿਸ ਵਲੋਂ ਇਕ ਮਾਮਲੇ ਵਿਚ ਰਾਹੁਲ ਕੱਟਾ ਨਾਮਕ ਨੌਜਵਾਨ ਨੂੰ ਇਕ ਦੇਸੀ ਪਿਸਤੌਲ, 20 ਗ੍ਰਾਮ ਹੈਰੋਇਨ ਤੇ 2260 ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ | ਇਸੇ ਤਰ੍ਹਾਂ ਦੂਸਰੇ ਮਾਮਲੇ 'ਚ ਪੁਲਿਸ ਵਲੋਂ ਕਰਨਬੀਰ ਲਾਲ ਉਰਫ ਕਰਨ ਨੂੰ ਕਾਬੂ ਕਰਕੇ ਉਸ ਪਾਸੋਂ 2 ਦੇਸੀ ਕੱਟੇ ਤੇ 315 ਬੋਰ ਬਰਾਮਦ ਕੀਤੇ ਗਏ ਹਨ | ਜਿਸ ਖ਼ਿਲਾਫ਼ ਥਾਣਾ ਪੁਰਾਣਾ ਸ਼ਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਰਨਬੀਰ 'ਤੇ ਪਹਿਲਾਂ ਵੀ ਅਸਲਾ ਐਕਟ ਤੇ ਲੜਾਈ ਝਗੜੇ ਦੇ ਤਿੰਨ ਮਾਮਲਾ ਦਰਜ ਹਨ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਹੋਰ ਤਫਤੀਸ਼ ਕੀਤੀ ਜਾ ਰਹੀ ਹੈ ਤੇ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਅਗਲੇ ਪਿਛਲੇ ਸੰਪਰਕਾਂ ਨੰੂ ਘੋਖ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਇਸ ਮਾਮਲੇ ਵਿਚ ਹੋਰ ਵੀ ਬਰਾਮਦਗੀਆਂ ਤੇ ਗਿ੍ਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਤੇ 'ਆਪ' ਆਗੂਆਂ ਵਲੋਂ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ ਅਗਲੀ ਖ਼ਬਰ ਪੁਲਿਸ ਵਲੋਂ ਪਿੰਡ ਜਿਉਂਦ ਬਠਿੰਡਾ ਵਿਖੇ ਘਰਾਂ 'ਚ ਵੜ ਕੀਤੇ ਅੱਤਿਆਚਾਰ ਦੀ ਨਿਖੇਧੀ-ਭੋਜਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।