ਗੁਰਦਾਸਪੁਰ, 18 ਫਰਵਰੀ (ਗੁਰਪ੍ਰਤਾਪ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਵਪਾਰੀ ਕਮਿਸ਼ਨ ਸਥਾਪਤ ਕੀਤਾ ਗਿਆ ਹੈ | ਜਿਸ ਦਾ ਮੁੱਖ ਮੰਤਵ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਹੋਰ ਪ੍ਰਫੁੱਲਿਤ ਕਰਨ ਹੈ | ਇਸੇ ਮੰਤਵ ਤਹਿਤ ਅੱਜ ਗੁਰਦਾਸਪੁਰ ਦੇ ਬਾਟਾ ਚੌਕ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਹਲਕਾ ਇੰਚਾਰਜ ਰਮਨ ਬਹਿਲ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਸਿਮਰਜੀਤ ਸਿੰਘ ਸਾਬ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਅਦਿੱਤਿਆ ਗੁਪਤਾ, ਐਸ.ਡੀ.ਐਮ. ਗੁਰਦਾਸਪੁਰ ਡਾ: ਅਨੁਪ੍ਰੀਤ ਕੌਰ, ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਮੈਡਮ ਸੁਪਨੰਦਨ ਦੀਪ ਉੱਪਲ ਅਤੇ ਐਸ.ਪੀ. (ਐਚ) ਜੁਗਰਾਜ ਸਿੰਘ ਗੁਰਦਾਸਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ | ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ | ਇਸ ਮੌਕੇ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਸਿਮਰਜੀਤ ਸਿੰਘ ਸਾਬ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀ ਮੀਟਿੰਗ ਕੀਤੀ ਗਈ ਹੈ | ਜਿਸ ਵਿਚ ਵਪਾਰੀਆਂ ਤੇ ਦੁਕਾਨਦਾਰਾਂ ਵਲੋਂ ਆਪਣੀਆਂ ਵੱਖ-ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ | ਇਸ ਮੌਕੇ ਵਪਾਰੀਆਂ ਤੇ ਦੁਕਾਨਦਾਰਾਂ ਵਲੋਂ ਆਪਣੀਆਂ ਮੁਸ਼ਕਿਲਾਂ ਦੱਸੀਆਂ ਗਈਆਂ | ਇਸ ਮੌਕੇ ਜੀ.ਐਸ.ਟੀ. ਇੰਸਪੈਕਟਰ ਨੀਰੂ ਮਹਾਜਨ, ਤਹਿਸੀਲਦਾਰ ਰੇਸ਼ਮ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਰਘਬੀਰ ਸਿੰਘ, ਵਿਪਨ ਸੋਨੀ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਚੇਅਰਮੈਨ ਹਲਕਾ ਬਟਾਲਾ ਚਰਨਜੀਤ ਸਿੰਘ ਪੁਰੇਵਾਲ, ਚੇਅਰਮੈਨ ਰਾਜੀਵ ਸ਼ਰਮਾ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਟਰੱਸਟੀ ਜਗਜੀਤ ਸਿੰਘ ਪਿੰਟਾ, ਰਣਜੋਧ ਸਿੰਘ, ਰੁਪਿੰਦਰ ਸਿੰਘ ਰੋਮੀ ਚੇਅਰਮੈਨ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫ਼ਤਿਹਗੜ੍ਹ