17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ੍ਰੀ ਹਰਿਗੋਬਿੰਦਪੁਰ ਤੋਂ ਵੱਡੀ ਗਿਣਤੀ 'ਚ ਅਧਿਆਪਕ 22 ਨੂੰ ਅਨੰਦਪੁਰ ਸਾਹਿਬ ਧਰਨੇ 'ਚ ਪੁੱਜਣਗੇ- ਆਗੂ

ਅਜੀਤ ਡੈਸਕ 19-02-2026
ਸ੍ਰੀ ਹਰਿਗੋਬਿੰਦਪੁਰ, 18 ਫਰਵਰੀ (ਕੰਵਲਜੀਤ ਸਿੰਘ ਚੀਮਾ)-ਬੀ.ਐੱਡ. ਅਧਿਆਪਕ ਫਰੰਟ ਪੰਜਾਬ ਯੂਨੀਅਨ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਵਿੰਦਰ ਸਿੰਘ ਘੁਮਾਣ ਨੇ ਆਪਣੇ ਅਧਿਆਪਕ ਆਗੂ ਸਾਥੀਆਂ ਸਮੇਤ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਬਲਾਕ ਦੇ ਅਧਿਆਪਕਾਂ ਦੀ ਹੰਗਾਮੀ ਬੈਠਕ ਹੋਈ, ਜਿਸ 'ਚ ਅਧਿਆਪਕਾਂ 'ਤੇ ਜਬਰਦਸਤੀ ਥੋਪੇ ਜਾ ਰਹੇ ਟੀ.ਈ.ਟੀ. ਟੈਸਟ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ 'ਚ ਕੰਮ ਕਰ ਰਹੇ ਅਧਿਆਪਕਾਂ 'ਤੇ ਬੇਲੋੜੀ ਟੀ.ਈ.ਟੀ. ਟੈਸਟ ਦੀ ਸ਼ਰਤ ਥੋਪੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਸ਼ਰਤ 'ਤੇ ਅਧਿਆਪਕ ਮਨਜ਼ੂਰ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਉਕਤ ਅਧਿਆਪਕਾਂ ਦੀ ਜਦੋਂ ਭਰਤੀ ਹੋਈ ਸੀ, ਟੀ.ਈ.ਟੀ. ਟੈਸਟ ਨਾਂਅ ਦਾ ਕੋਈ ਵੀ ਟੈਸਟ ਨਹੀਂ ਸੀ ਅਤੇ ਉਸ ਸਮੇਂ ਦੀ ਭਰਤੀ ਦੀਆਂ ਸ਼ਰਤਾਂ ਪੂਰੀਆਂ ਕਰ ਕੇ ਨੌਕਰੀ 'ਤੇ ਲੱਗੇ ਸਨ | ਉਨ੍ਹਾਂ ਕਿਹਾ ਕਿ 22 ਫਰਵਰੀ ਨੂੰ ਪੰਜਾਬ ਦੇ ਅਧਿਆਪਕਾਂ ਵਲੋਂ ਟੀ.ਈ.ਟੀ. ਟੈਸਟ ਥੋਪੇ ਜਾਣ ਦੇ ਵਿਰੋਧ 'ਚ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਰੁੱਧ ਆਨੰਦਪੁਰ ਸਾਹਿਬ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ੍ਰੀ ਹਰਿਗੋਬਿੰਦਪੁਰ ਬਲਾਕ ਤੋਂ ਵੀ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਣਗੇ | ਇਸ ਮੌਕੇ ਜਗਜੀਤ ਸਿੰਘ ਬੇਦੀ, ਸੁਖਰਾਜ ਸਿੰਘ ਭਿੰਡਰ, ਮਿਹਰਬਾਨ ਸਿੰਘ, ਕਸ਼ਮੀਰ ਸਿੰਘ ਸੈਣੀ, ਸਰਬਜੀਤ ਸਿੰਘ ਖਾਲਸਾ, ਹੀਰਾ ਸਿੰਘ ਦਕੋਹਾ, ਹਰਵਿੰਦਰਜੀਤ ਸਿੰਘ ਬੋਲੇਵਾਲ, ਪ੍ਰੇਮ ਸਿੰਘ, ਗੁਲਜ਼ਾਰ ਸਿੰਘ ਭਿੰਡਰ, ਅਧਿਆਪਕਾ ਸਰਬਜੀਤ ਕੌਰ, ਕੁਲਵੰਤ ਕੌਰ, ਜਸਬੀਰ ਕੌਰ, ਕੰਵਲਜੀਤ ਕੌਰ, ਹਰਜਿੰਦਰ ਕੌਰ, ਮਨਪ੍ਰੀਤ ਕੌਰ, ਰਜਵੰਤ ਕੌਰ, ਨਰਿੰਦਰ ਕੌਰ, ਕੁਲਵਿੰਦਰ ਸਿੰਘ, ਪਰਮਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਡੋਰੀ ਮਹੰਤਾਂ ਤੋਂ ਪੁਰਾਣਾ ਸ਼ਾਲਾ ਮੁੱਖ ਸੜਕ ਦੀ ਹਾਲਤ ਖਸਤਾ ਅਗਲੀ ਖ਼ਬਰ ਗੁਰਦਾਸਪੁਰ-ਮੁਕੇਰੀਆਂ ਸੜਕ 'ਤੇ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਉਸਾਰੀਆਂ ਕਰਕੇ ਪਾਣੀ ਦਾ ਨਿਕਾਸ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।