30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਸ਼ੇ 'ਚ ਧੁੱਤ ਨੌਜਵਾਨ ਬੇਸੁਰਤ ਹੋ ਕੇ ਕਾਹਨੂੰਵਾਨ ਦੇ ਬੱਸ ਅੱਡੇ 'ਚ ਡਿੱਗਾ

ਅਜੀਤ ਡੈਸਕ 21-02-2026
ਕਾਹਨੂੰਵਾਨ, 20 ਫਰਵਰੀ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੇ ਬੱਸ ਅੱਡੇ 'ਚ ਇਕ ਨੌਜਵਾਨ ਨਸ਼ੇ 'ਚ ਬੇਸੁਰਤ ਡਿੱਗਿਆ ਵੇਖਿਆ ਗਿਆ | ਸਥਾਨਕ ਦੁਕਾਨਦਾਰਾਂ ਵਲੋਂ ਉਸ ਦੀ ਗੰਭੀਰ ਹਾਲਤ ਦੇਖਦਿਆਂ ਪਿੰਡ ਦੇ ਸਰਪੰਚ ਤੇ ਹੋਰ ਮੁਹਤਬਰਾਂ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਵਲੋਂ ਮੌਕੇ ਉੱਤੇ ਪਹੁੰਚ ਕੇ ਨੌਜਵਾਨ ਨੂੰ ਮੌਕੇ 'ਤੇ ਹਾਜ਼ਰ ਕੁਝ ਨੌਜਵਾਨਾਂ ਦੀ ਮਦਦ ਨਾਲ ਉਸ ਨੂੰ ਸਥਾਨਕ ਹਸਪਤਾਲ ਵਿਚ ਪਹੁੰਚਾਇਆ ਗਿਆ | ਨਸ਼ੇ ਦੀ ਵੱਧ ਮਾਤਰਾ ਕਾਰਨ ਪੀੜਤ ਨੌਜਵਾਨ ਦੀ ਹਾਲਤ ਬਹੁਤ ਗੰਭੀਰ ਸੀ | ਇਸ ਮੌਕੇੇ ਹਾਜ਼ਰ ਦੁਕਾਨਦਾਰਾਂ ਤੇ ਹੋਰ ਰਾਹਗੀਰਾਂ ਨੇ ਪੰਜਾਬ ਸਰਕਾਰ 'ਤੇ ਸਵਾਲ ਖੜੇ੍ਹ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚੋਂ ਨਸ਼ੇ ਖ਼ਤਮ ਕਰਨ ਦੇ ਨਾਅਰੇ ਹੇਠ 'ਯੁੱਧ ਨਸ਼ਿਆਂ ਵਿਰੁੱਧ' ਛੇੜ ਰੱਖਿਆ ਹੈ, ਜਿਸ ਤਹਿਤ ਰੋਜ਼ਾਨਾ ਹੀ ਨਾਜਾਇਜ਼ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਸਬੰਧੀ ਕਿਹਾ ਜਾ ਰਿਹਾ ਹੈ, ਪਰ ਹਕੀਕਤ ਵਿਚ ਹੇਠਲੇ ਪੱਧਰ 'ਤੇ ਹਰ ਪਿੰਡ ਅਤੇ ਹਰ ਕਸਬੇ ਵਿਚ ਨਸ਼ਾ ਬੇ-ਰੋਕ ਟੋਕ ਵਿਕਦਾ ਹੈ | ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ ਕੁਝ ਨੌਜਵਾਨਾਂ ਨੂੰ ਨਸ਼ੇ ਦੀ ਲੱਤ ਪੂਰੀ ਕਰਨ ਲਈ ਬਹੁਤਾ ਤਰੱਦਦ ਨਹੀਂ ਕਰਨਾ ਪੈਂਦਾ | ਮੌਕੇ 'ਤੇ ਹਾਜ਼ਰ ਮੁਹਤਬਰਾਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਬਾਵਜੂਦ ਵੀ ਨਸ਼ਾ ਤਸ਼ਕਰ ਇਲਾਕੇ ਵਿਚ ਬੇਖ਼ੌਫ ਘੁੰਮਦੇ ਰਹਿੰਦੇ ਹਨ ਤਾਂ ਇਸ ਨਸ਼ਾ ਵਿਰੋਧੀ ਮੁਹਿੰਮ ਉੱਤੇ ਸਵਾਲੀਆ ਨਿਸ਼ਾਨ ਖ਼ੜ੍ਹਾ ਹੁੰਦਾ ਹੈ | ਕੁਝ ਲੋਕਾਂ ਨੇ ਦਾਅਵਾ ਕੀਤਾ ਕਿ ਉਹ ਅਕਸਰ ਹੀ ਨਸ਼ੇ ਵਿਚ ਘੁੰਮਦੇ ਨੌਜਵਾਨਾਂ ਨੂੰ ਘੁੰਮਦੇ ਦੇਖਦੇ ਰਹਿੰਦੇ ਹਨ | ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਉੱਚ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਨਸ਼ੇ ਨੂੰ ਰੋਕਣ ਲਈ ਅਸਲ ਨਸ਼ਾ ਤਸਕਰਾਂ ਤੱਕ ਪਹੁੰਚ ਕਰਨ ਲਈ ਕੋਈ ਢੁਕਵੀਂ ਯੋਜਨਾ ਬਣਾਈ ਜਾਵੇ ਤਾਂ ਜੋ ਪੰਜਾਬ ਦੀ ਅਜੋਕੀ ਨੌਜਵਾਨੀ ਨੂੰ ਨਸ਼ੇ ਦੇ ਕੋਹੜ ਤੋਂ ਮੁਕਤ ਕੀਤਾ ਜਾ ਸਕੇ |
ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ 'ਤੇ ਨਕਲੀ ਚਾਂਦੀ ਵੇਚਣ ਆਈ ਔਰਤ ਨੂੰ ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ ਅਗਲੀ ਖ਼ਬਰ ਮਹੰਤ ਪ੍ਰਵੀਨ ਚÏਧਰੀ ਨੇ ਅਖੰਡ ਯੱਗ ਰਾਹੀਂ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁੱਟ ਕਰਨ 'ਚ ਅਹਿਮ ਭੂਮਿਕਾ ਨਿਭਾਈ- ਡਾ. ਗੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।