29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਾਬਾ ਸੁਖਦੇਵ ਸਿੰਘ ਬੇਦੀ ਨੇ ਭਾਰਤੀ ਫ਼ੌਜ ਦੇ ਮੇਜਰ ਜਨਰਲ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 21-02-2026
ਡੇਰਾ ਬਾਬਾ ਨਾਨਕ, 20 ਫਰਵਰੀ (ਵਿਜੇ ਸ਼ਰਮਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਢਾਂਡਾ ਮਿਆਣੀ ਰੋਡ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਦੇਵ ਸਿੰਘ ਬੇਦੀ ਦਰਬਾਰ ਸ੍ਰੀ ਚੋਲਾ ਸਾਹਿਬ ਵਾਲਿਆਂ ਵਲੋਂ ਭਾਰਤੀ ਫ਼ੌਜ ਦੇ ਮੇਜਰ ਜਨਰਲ ਗੁਰਪ੍ਰੀਤ ਸਿੰਘ ਬੇਦੀ ਨਾਲ ਮੁਲਾਕਾਤ ਕੀਤੀ ਗਈ, ਜਿੱਥੇ ਬੇਦੀ ਪਰਿਵਾਰ ਦਾ ਫ਼ੌਜੀ ਰਵਾਇਤਾਂ ਮੁਤਾਬਕ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਬੇਦੀ ਵਲੋਂ ਮੇਜਰ ਜਨਰਲ ਗੁਰਪ੍ਰੀਤ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਨਾਲ ਹੀ ਡੇਰਾ ਬਾਬਾ ਨਾਨਕ ਸਥਿਤ ਗੁੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਦੀਦਾਰੇ ਵਾਸਤੇ ਸੱਦਾ ਪੱਤਰ ਦਿੱਤਾ ਗਿਆ | ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਸੇਵਾਦਾਰ ਡਾ. ਸੁਖਵਿੰਦਰ ਸਿੰਘ ਬੇਦੀ, ਡਾ. ਜਸ਼ਨਜੋਤ ਸਿੰਘ ਬੇਦੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਵਰਸਾਲਚੱਕ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਅਗਲੀ ਖ਼ਬਰ ਪਿੰਡ ਰਾਊਵਾਲ ਵਿਖੇ ਪਰਾਲੀ ਦੇ ਭੰਡਾਰ 'ਚ ਲੱਗੀ ਅੱਗ ਨਾਲ ਲੱਖਾਂ ਦੀ ਸੜੀ ਪਰਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।