29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਿੰਡ ਵਰਸਾਲਚੱਕ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅਜੀਤ ਡੈਸਕ 21-02-2026
ਸ੍ਰੀ ਹਰਿਗਬਿਦਪੁਰ, 20 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਵਰਸਾਲਚੱਕ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 9ਵਾਂ ਗੁਰਮਤਿ ਸਮਾਗਮ 25 ਤੇ 26 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਰਪੰਚ ਹਰਜੀਤ ਸਿੰਘ ਵਰਸਾਲਚੱਕ ਨੇ ਕਿਹਾ ਕਿ ਪਿੰਡ ਵਾਸੀਆਂ ਤੇ ਐੱਨ.ਆਰ.ਆਈ. ਭਰਾਵਾਂ ਦੇ ਸਾਂਝੇ ਉਪਰਾਲੇ ਸਦਕਾ ਜੋ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਅਮਰਦਾਸ ਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ 9ਵਾਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸੇ ਦਰਮਿਆਨ 21 ਫਰਵਰੀ ਨੂੰ ਸਵੇਰੇ ਪਿੰਡ ਵਰਸਾਲਚੱਕ ਵਿਖੇ ਸਥਿਤ ਗੁਰਦੁਆਰਾ ਸਾਹਿਬ ਤੋਂ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ 'ਚ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਪਿੰਡ ਵਰਸਾਲਚੱਕ ਤੋਂ ਹੁੰਦਾ ਹੋਇਆ ਪਿੰਡ ਚੀਮਾ ਖੁੱਡੀ, ਕਿਸ਼ਨਕੋਟ, ਸ਼ੁਕਾਲਾ, ਭੱਟੀਵਾਲ, ਘੁਮਾਣ, ਪੰਡੋਰੀ, ਭਗਤੂਪੁਰ, ਊਧਨਵਾਲ, ਧਾਲੀਵਾਲ, ਸੋਹੀਆਂ, ਭਰਥ, ਮਠੋਲਾ, ਮੇਤਲੇ ਤੋਂ ਹੁੰਦਾ ਹੋਇਆ ਸ਼ਾਮ ਨੂੰ ਨਿੱਜੀ ਸਥਾਨ 'ਤੇ ਪੁੱਜ ਕੇ ਸਮਾਪਤ ਹੋਵੇਗਾ | ਸਰਪੰਚ ਹਰਜੀਤ ਸਿੰਘ ਨੇ ਕਿਹਾ ਕਿ 25-26 ਨੂੰ 2 ਰੋਜ਼ਾ ਗੁਰਮਿਤ ਸਮਾਗਮ ਵਿਚ ਪੰਥ ਪ੍ਰੱਸਿਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ |
ਪਿਛਲੀ ਖ਼ਬਰ 32 ਬੋਰ ਰਿਵਾਲਵਰ ਤੇ 31 ਜ਼ਿੰਦਾ ਕਾਰਤੂਸ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਬਾਬਾ ਸੁਖਦੇਵ ਸਿੰਘ ਬੇਦੀ ਨੇ ਭਾਰਤੀ ਫ਼ੌਜ ਦੇ ਮੇਜਰ ਜਨਰਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।