29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਲੰਗਰ, ਰਿਹਾਇਸ਼ ਦੇ ਵਿਸ਼ੇਸ਼ ਪ੍ਰਬੰਧ-ਬਾਬਾ ਰਜਿੰਦਰ ਸਿੰਘ ਬੇਦੀ

ਅਜੀਤ ਡੈਸਕ 21-02-2026
ਡੇਰਾ ਬਾਬਾ ਨਾਨਕ, 20 ਫਰਵਰੀ (ਵਿਜੇ ਸ਼ਰਮਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਪਾਵਨ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 10 ਡੋਗਰਾ ਮਾਰਗ ਸਥਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਰਵਾਇਤੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਐੱਨ.ਆਰ.ਆਈ. ਬਾਬਾ ਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ 4 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਜੋੜ ਮੇਲੇ ਦੌਰਾਨ ਦੇਸ-ਪ੍ਰਦੇਸ਼ ਦੀਆਂ ਸੰਗਤਾਂ ਲਈ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਲੰਗਰ, ਰਿਹਾਇਸ਼ ਤੇ ਹੋਰ ਸਹੂਲਤਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਬਾਬਾ ਰਜਿੰਦਰ ਸਿੰਘ ਬੇਦੀ ਨੇ ਦੱਿੋਸਆ ਕਿ ਜੋੜ ਮੇਲੇ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਹਰ ਪਿੰਡ ਦੇ ਬਾਹਰ ਲੰਗਰਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ 1 ਮਾਰਚ ਨੂੰ ਖੰਡਿਆਲਾ ਸੈਣੀਆਂ ਤੋਂ ਚੱਲ ਕੇ ਡੇਰਾ ਬਾਬਾ ਨਾਨਕ ਪਹੁੰਚਣ ਵਾਲੇ ਸੰਗ ਮੇਲੇ ਦਾ ਟਰੱਸਟ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਕਾਰ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਜੀ ਦੀ ਯਾਦ 'ਚ ਗੁਰਮਤਿ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।