29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਾਰ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਅਜੀਤ ਡੈਸਕ 21-02-2026
ਡੇਰਾ ਬਾਬਾ ਨਾਨਕ, 20 ਫਰਵਰੀ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਤੇਜ਼ ਰਫਤਾਰ ਕਾਰ ਵਲੋਂ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰਨ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਸਥਾਨਕ ਲੋਕਾਂ ਨੇ ਦੱਸਿਆ ਕਿ ਟੱਕਰ ਏਨੀ ਜਬਰਦਸਤ ਸੀ ਕਿ ਗੱਡੀ ਦੀਆਂ ਤਿੰਨ ਬਾਜ਼ੀਆਂ ਪਈਆਂ ਹਨ, ਜਦਕਿ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਹੈ | ਜ਼ਖ਼ਮੀ ਹੋਏ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਡੇਰਾ ਬਾਬਾ ਨਾਨਕ ਦੇ ਪਿਤਾ ਸੰਤੋਖ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਮਨਪ੍ਰੀਤ ਸਿੰਘ ਆਪਣੇ ਹੀਰੋ ਹਾਂਡਾ ਮੋਟਰਸਾਈਕਲ 'ਤੇ ਗੁਰਦੁਆਰਾ ਸਾਹਿਬ ਜਾ ਰਿਹਾ ਸੀ, ਜਦਕਿ ਪਿੱਛੋਂ ਆ ਰਹੀ ਤੇਜ਼ ਰਫਤਾਰ ਸਵਿਫਟ ਡਿਜਾਇਰ ਕਾਰ ਵਲੋਂ ਟੱਕਰ ਮਾਰਨ ਕਾਰਨ ਮਨਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ | ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਕਾਰ ਚਾਲਕ ਨੌਜਵਾਨ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਉਕਤ ਕਾਰ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਤਫਤੀਸ਼ ਕਰਨ ਉਪਰੰਤ ਉਸ ਦੇ ਖਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਸਾ. ਸਰਪੰਚ ਹੰਸਾ ਸਿੰਘ ਨੂਰੋਵਾਲੀ ਨਮਿਤ ਪਾਠ ਦਾ ਭੋਗ ਤੇ ਕੀਰਤਨ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਲੰਗਰ, ਰਿਹਾਇਸ਼ ਦੇ ਵਿਸ਼ੇਸ਼ ਪ੍ਰਬੰਧ-ਬਾਬਾ ਰਜਿੰਦਰ ਸਿੰਘ ਬੇਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।