29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਅੰਮਿ੍ਤ ਸੰਚਾਰ ਸਮਾਗਮ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਪਿੰਡ ਰਾਣੀਪੁਰ ਛੋਟਾ ਵਿਖੇ ਕੱਲ੍ਹ

ਅਜੀਤ ਡੈਸਕ 21-02-2026
ਸੁਜਾਨਪੁਰ, 20 ਫਰਵਰੀ (ਜਗਦੀਪ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਈ ਘਨੱਈਆ ਚੈਰੀਟੇਬਲ ਸੁਸਾਇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਸਮਾਗਮ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਜਗਦੇਵ ਸਿੰਘ, ਜਸਵਿੰਦਰ ਸਿੰਘ ਬੜੋਈ, ਮਨਜੀਤ ਸਿੰਘ ਸੰਧੂ ਅਤੇ ਸਾਥੀਆਂ ਨੇ ਦੱਸਿਆ ਕਿ ਇਹ ਅੰਮਿ੍ਤ ਸੰਚਾਰ ਸਮਾਗਮ ਤੇ ਮੈਡੀਕਲ ਜਾਂਚ ਕੈਂਪ ਪਿੰਡ ਰਾਣੀਪੁਰ ਛੋਟਾ ਵਿਖੇ 22/2/26 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲਗਾਇਆ ਜਾ ਰਿਹਾ ਹੈ | ਅੰਮਿ੍ਤ ਸੰਚਾਰ ਦੌਰਾਨ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ ਤੇ ਮੈਡੀਕਲ ਕੈਂਪ 'ਚ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ | ਉਨ੍ਹਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਅਪੀਲ ਕੀਤੀ ਕਿ ਅੰਮਿ੍ਤ ਸੰਚਾਰ ਸਮਾਗਮ 'ਚ ਸ਼ਾਮਿਲ ਹੋ ਕੇ ਗੁਰੂ ਵਾਲੇ ਬਣੋ ਤੇ ਕੈਂਪ 'ਚ ਡਾਕਟਰਾਂ ਕੋਲੋਂ ਸਿਹਤ ਸਬੰਧੀ ਸਲਾਹ ਤੇ ਮੁਫ਼ਤ ਦਵਾਈਆਂ ਪ੍ਰਾਪਤ ਕਰੋ |
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਕੀਤੇ ਗਏ ਬਦਲਾਵਾਂ ਦਾ ਕਾਂਗਰਸ ਵਲੋਂ ਵਿਰੋਧ ਰਹੇਗਾ ਜਾਰੀ ਅਗਲੀ ਖ਼ਬਰ ਕਾਂਗਰਸ ਵਲੋਂ ਟਰੇਡ ਡੀਲ ਰੱਦ ਕਰਵਾਉਣ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।