29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਕੀਤੇ ਗਏ ਬਦਲਾਵਾਂ ਦਾ ਕਾਂਗਰਸ ਵਲੋਂ ਵਿਰੋਧ ਰਹੇਗਾ ਜਾਰੀ

ਅਜੀਤ ਡੈਸਕ 21-02-2026
ਤਾਰਾਗੜ੍ਹ, 20 ਫਰਵਰੀ (ਸੋਹਨ ਲਾਲ)-ਕਾਂਗਰਸ ਪਾਰਟੀ ਨੇ ਮਨਰੇਗਾ ਸਕੀਮ ਵਿਚ ਕੀਤੇ ਗਏ ਬਦਲਾਵਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ | ਪੰਜਾਬ ਭਰ ਵਿਚ ਵਿਰੋਧ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਮਨਰੇਗਾ ਸਕੀਮ ਵਿਚ ਕੀਤੇ ਗਏ ਬਦਲਾਵਾਂ ਦੀ ਸਖ਼ਤ ਨਿੰਦਾ ਕਰਦੀ ਹੈ | ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਗ਼ਰੀਬਾਂ ਲਈ ਰੁਜ਼ਗਾਰ ਦਾ ਇਕੋ-ਇਕ ਸਰੋਤ ਮਨਰੇਗਾ ਸਕੀਮ ਕੇਂਦਰ ਸਰਕਾਰ ਵਲੋਂ ਖੋਹੀ ਜਾ ਰਹੀ ਹੈ, ਕਿਉਂਕਿ ਇਸ ਵਿਚ ਕੀਤੇ ਗਏ ਬਦਲਾਵਾਂ ਨਾਲ ਇਸ ਵਿਚ ਸੂਬਾ ਸਰਕਾਰ ਦਾ ਵੀ ਵੱਡਾ ਯੋਗਦਾਨ ਹੋਵੇਗਾ, ਕਿਉਂਕਿ ਪਹਿਲਾਂ ਸੂਬਾ ਸਰਕਾਰ ਮਨਰੇਗਾ ਸਕੀਮ ਵਿਚ 10 ਫੀਸਦੀ ਯੋਗਦਾਨ ਪਾਉਂਦੀ ਸੀ, ਹੁਣ ਇਹ 40 ਫੀਸਦੀ ਯੋਗਦਾਨ ਪਾਵੇਗੀ ਤੇ ਜਿਸ ਵਿਚ ਪੇਂਡੂ ਖੇਤਰਾਂ ਦੇ ਗ਼ਰੀਬ ਅਤੇ ਲੋੜਵੰਦ ਲੋਕ ਮਨਰੇਗਾ ਸਕੀਮ ਤਹਿਤ ਰੁਜ਼ਗਾਰ ਪ੍ਰਾਪਤ ਕਰਦੇ ਸਨ, ਉਹ ਵੀ ਕੱਟ ਦਿੱਤਾ ਗਿਆ ਹੈ, ਜੋ ਕੇਂਦਰ ਸਰਕਾਰ ਵਲੋਂ ਗ਼ਰੀਬਾਂ ਦੇ ਢਿੱਡ ਵਿਚ ਲੱਤ ਮਾਰਨ ਵਾਲੀ ਕਾਰਵਾਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਪਹਿਲਾਂ ਹੀ ਆਰਥਿਕ ਤੌਰ 'ਤੇ ਬਹੁਤ ਕਮਜ਼ੋਰ ਹੋ ਗਿਆ ਹੈ | ਨੌਜਵਾਨਾਂ ਲਈ ਕੋਈ ਰੁਜ਼ਗਾਰ ਨਹੀਂ ਹੈ, ਬੇਰੁਜ਼ਗਾਰੀ ਦਿਨੋਂ-ਦਿਨ ਵੱਧ ਰਹੀ ਹੈ | ਮਹਿੰਗਾਈ ਆਪਣੇ ਸਿਖਰ 'ਤੇ ਹੈ, ਹਰ ਵਰਗ ਮਹਿੰਗਾਈ ਦੇ ਪ੍ਰਭਾਵ ਤੋਂ ਪੀੜਤ ਹੈ, ਕਿਉਂਕਿ ਪਹਿਲਾਂ ਜਦੋਂ ਕਾਂਗਰਸ ਸਰਕਾਰ ਸੀ, ਤਾਂ ਸਾਬਕਾ ਸਵਰਗੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੁਆਰਾ ਮਨਰੇਗਾ ਯੋਜਨਾ ਸ਼ੁਰੂ ਕਰਕੇ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਂਦਾ ਸੀ |
ਪਿਛਲੀ ਖ਼ਬਰ ਨਗਰ ਨਿਗਮ ਐਕਸ਼ਨ ਮੋਡ 'ਚ ਅਗਲੀ ਖ਼ਬਰ ਅੰਮਿ੍ਤ ਸੰਚਾਰ ਸਮਾਗਮ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਪਿੰਡ ਰਾਣੀਪੁਰ ਛੋਟਾ ਵਿਖੇ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।