28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਿਹਤ ਵਿਭਾਗ ਦੀ ਟੀਮ ਨੇ 17 ਦੁਕਾਨਦਾਰਾਂ ਦੇ ਕੱਟੇ ਚਲਾਨ

ਅਜੀਤ ਡੈਸਕ 21-02-2026
ਸ਼ਾਹਪੁਰ ਕੰਢੀ, 20 ਫਰਵਰੀ (ਰਣਜੀਤ ਸਿੰਘ)-ਸਿਹਤ ਵਿਭਾਗ ਦੀ ਟੀਮ ਵਲੋਂ ਸੀਨੀਅਰ ਡਾਕਟਰ ਡੀ.ਐਨ. ਚੌਧਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਨਾ ਨਾ ਕਰਨ ਵਾਲੇ ਲਗਭਗ 17 ਦੁਕਾਨਦਾਰਾਂ ਦੇ ਚਲਾਨ ਕੱਟ ਕੇ ਨਕਦ ਜੁਰਮਾਨਾ ਵਸੂਲਿਆ | ਡਾਕਟਰ ਡੀ.ਐਨ. ਚੌਧਰੀ ਨੇ ਦੱਸਿਆ ਕਿ ਤੰਬਾਕੂ ਯੁਕਤ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤਾ ਲਾਇਸੈਂਸ ਹੋਣਾ ਲਾਜ਼ਮੀ ਹੈ | ਕੋਈ ਵੀ ਦੁਕਾਨਦਾਰ 18 ਸਾਲ ਦੀ ਉਮਰ ਤੋਂ ਘੱਟ ਵਿਅਕਤੀ ਨੰੂ ਕੋਈ ਵੀ ਤੰਬਾਕੂ ਯੁਕਤ ਸਮਾਨ ਨਹੀਂ ਵੇਚ ਸਕਦਾ ਹੈ | ਹਰੇਕ ਦੁਕਾਨਦਾਰ ਨੰੂ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਦੁਕਾਨ ਦੇ ਬਾਹਰ ਬੋਰਡ ਟੰਗੇ ਕਿ ਤੰਬਾਕੂਨੋਸ਼ੀ ਸਿਹਤ ਲਈ ਹਾਨੀਕਾਰਕ ਹੈ | ਜਿਹੜੇ ਦੁਕਾਨਦਾਰ ਦੋਸ਼ੀ ਪਾਏ ਗਏ ਹਨ, ਉਨ੍ਹਾਂ ਦੇ ਕੋਟਪਾ ਐਕਟ ਤਹਿਤ ਚਲਾਨ ਕੱਟੇ ਗਏ ਹਨ | ਇਸ ਮੌਕੇ ਪ੍ਰੀਤਮ, ਦਰਸ਼ਨ ਸਿੰਘ ਅਤੇ ਗੁਰਿੰਦਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੇ ਮਾਮਲੇ 'ਚ ਹੈਰੋਇਨ ਵੇਚਣ ਵਾਲਾ ਜੰਮੂ ਕਸ਼ਮੀਰ ਤੋਂ ਗਿ੍ਫ਼ਤਾਰ ਅਗਲੀ ਖ਼ਬਰ ਨਗਰ ਨਿਗਮ ਐਕਸ਼ਨ ਮੋਡ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।