29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਬਟਾਲੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਬਦੌਲਤ ਹੋਇਆ- ਨਰੇਸ਼ ਮਹਾਜਨ

ਅਜੀਤ ਡੈਸਕ 22-02-2026
ਬਟਾਲਾ, 21 ਫਰਵਰੀ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਨੇ ਕਿਹਾ ਕਿ ਬਟਾਲਾ ਵਿਚ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਅਤੇ ਸ: ਸੁਖਬੀਰ ਸਿੰਘ ਬਾਦਲ ਦੀ ਬਦੌਲਤ ਹੀ ਹੋਇਆ ਹੈ | ਉਨ੍ਹਾਂ ਕਿਹਾ ਕਿ ਜਲੰਧਰ ਰੋਡ 'ਤੇ ਜੋ ਸਿਵਲ ਹਸਪਤਾਲ ਬਣਿਆ ਹੈ, ਸ: ਪ੍ਰਕਾਸ਼ ਸਿੰਘ ਬਾਦਲ ਦੀ ਬਦੌਲਤ ਹੀ ਬਣਿਆਂ ਹੈ, ਜਿੱਥੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਲੱਖਾਂ ਮਰੀਜ਼ ਆ ਕੇ ਆਪਣਾ ਇਲਾਜ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਹੀ ਸਰਕਾਰ ਵੇਲੇ ਬਣਿਆ ਸੀ ਅਤੇ ਉਨ੍ਹਾਂ ਵਲੋਂ ਸਮੇਂ-ਸਮੇਂ 'ਤੇ ਆਡੀਟੋਰੀਅਮ ਦੀ ਸਾਂਭ-ਸੰਭਾਲ ਲਈ ਗ੍ਰਾਂਟ ਵੀ ਜਾਰੀ ਕੀਤੀ ਜਾਂਦੀ ਰਹੀ ਹੈ ਤਾਂ ਜੋ ਸੱਭਿਆਚਾਰਕ ਸਮਾਗਮ ਹੁੰਦੇ ਰਹਿਣ ਅਤੇ ਸਾਡੀ ਪੀੜੀ ਆਪਣੇ ਅਮੁਲ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜੀ ਰਹਿ ਸਕੇ | ਇਸ ਤੋਂ ਇਲਾਵਾ ਸ੍ਰੀ ਅਚਲੇਸ਼ਵਰ ਧਾਮ ਅਤੇ ਅੱਚਲ ਸਾਹਿਬ ਵਿਖੇ ਵੀ ਪੁਰਾਤਨ ਇਤਿਹਾਸਕ ਅਸਥਾਨਾਂ ਦੇ ਚੌਗਿਰਦੇ ਨੂੰ ਖੂਬਸੂਰਤ ਬਣਾਉਣ ਲਈ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵਲੋਂ ਸਮੇਂ-ਸਮੇਂ 'ਤੇ ਵੱਡਾ ਯੋਗਦਾਨ ਦਿੱਤਾ ਜਾਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਆਪਸ ਵਿਚ ਘਿਓ ਖਿੱਚੜੀ ਵਾਂਗ ਮਿਲੀਆਂ ਹੋਈਆਂ ਹਨ, ਪਰ ਲੋਕਾਂ ਨੂੰ ਮੂਰਖ ਬਣਾਉਣ ਲਈ ਇਹ ਇਕ-ਦੂਸਰੇ ਤੋਂ ਵੱਖ ਹੋਣ ਦਾ ਡਰਾਮਾ ਕਰਦੇ ਹਨ |
ਪਿਛਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਮਾਂ ਬੋਲੀ ਦਿਵਸ ਅਗਲੀ ਖ਼ਬਰ ਪਿੰਡ ਸ਼ਾਹਪੁਰ ਜਾਜਨ ਵਿਖੇ ਬੇਕਰੀ ਦੀ ਦੁਕਾਨ ਦੀ ਛੱਤ ਪਾੜ ਕੇ ਚੋਰਾਂ ਨੇ 40 ਹਜ਼ਾਰ ਰੁਪਏ ਲੁੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।