31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਰੋਟਾ 'ਚ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 22-02-2026
ਘਰੋਟਾ, 21 ਫਰਵਰੀ (ਸੰਜੀਵ ਗੁਪਤਾ)-ਸ਼ਹੀਦ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਰੋਟਾ ਵਿਚ ਸਾਲਾਨਾ ਸਮਾਗਮ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਸੀ.ਐਚ.ਟੀ. ਗੁਲਸ਼ਨ ਸਾਇਲ ਨੇ ਕੀਤੀ, ਜਦਕਿ ਮੁੱਖ ਮਹਿਮਾਨ ਵਜੋਂ ਡੀ.ਈ.ਓ. ਕਮਲਦੀਪ ਕੌਰ ਤੇ ਵਿਸ਼ੇਸ਼ ਮਹਿਮਾਨ ਵਜੋਂ ਡਿਪਟੀ ਡੀ.ਈ.ਓ. ਡੀ.ਜੀ. ਸਿੰਘ ਹਾਜ਼ਰ ਰਹੇ | ਮੁੱਖ ਮਹਿਮਾਨ ਡੀ.ਈ.ਓ. ਕਮਲਦੀਪ ਕੌਰ ਨੇ ਆਪਣੇ ਸੰਬੋਧਨ ਦੌਰਾਨ ਸਿੱਖਿਆ ਦੇ ਮਹੱਤਵ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਵਿਦਿਆਰਥੀਆਂ ਲਈ ਟਾਈਮ ਮੈਨੇਜਮੈਂਟ ਬਹੁਤ ਜ਼ਰੂਰੀ ਹੈ | ਉਨ੍ਹਾਂ ਪ੍ਰੀਖਿਆ ਦੀ ਤਿਆਰੀ ਸਬੰਧੀ ਵਿਦਿਆਰਥੀਆਂ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਨਿਯਮਿਤ ਪੜ੍ਹਾਈ, ਦੁਹਰਾਈ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਹਰ ਵਿਦਿਆਰਥੀ ਕਾਮਯਾਬੀ ਹਾਸਲ ਕਰ ਸਕਦਾ ਹੈ | ਵਿਸ਼ੇਸ਼ ਮਹਿਮਾਨ ਡਿਪਟੀ ਡੀ.ਈ.ਓ. ਡੀ.ਜੀ. ਸਿੰਘ ਨੇ ਸਕੂਲ ਦੀ ਵਧੀਆ ਕਾਰਗੁਜ਼ਾਰੀ ਅਤੇ ਨਤੀਜਿਆਂ ਦੀ ਸਰਾਹਨਾ ਕੀਤੀ | ਉਨ੍ਹਾਂ ਪ੍ਰੀਖਿਆ ਤਿਆਰੀ ਲਈ ਟਿੱਪਸ ਸਾਂਝੇ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਧਿਆਨ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ | ਇਸ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਸਮਾਗਮ ਦਾ ਕੇਂਦਰ ਬਣਿਆ ਰਿਹਾ | ਦੇਸ਼ ਭਗਤੀ ਗੀਤਾਂ, ਨਾਟਕਾਂ ਤੇ ਗਿੱਧੇ-ਭੰਗੜੇ ਨੇ ਹਾਜ਼ਰੀਨ ਨੂੰ ਮੋਹ ਲਿਆ | ਸਮਾਗਮ ਦੇ ਅੰਤ 'ਚ ਮਹਿਮਾਨਾਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਮੌਕੇ 'ਤੇ ਪਿ੍ੰਸੀਪਲ ਪੰਕਜ ਮਹਾਜਨ, ਵਿਨੀਤ ਮਹਾਜਨ, ਮਾਸਟਰ ਅਸ਼ੋਕ ਕੁਮਾਰ, ਚੰਚਲ ਕਪੂਰ, ਰਣਜੀਤ ਸਿੰਘ, ਸੰਗਰਾਮ ਸਿੰਘ, ਰਾਕੇਸ਼ ਕੁਮਾਰ ਅਤੇ ਸੁਨੀਲ ਕੁਮਾਰ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਨੀਤੀ ਵਿਗਿਆਨ ਵਿਭਾਗ ਨੇ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ ਅਗਲੀ ਖ਼ਬਰ ਸੁਮਨ ਚੈਰੀਟੇਬਲ ਟਰੱਸਟ ਵਲੋਂ ਬੱਸ ਯਾਤਰਾ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।