31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਰਾਜਨੀਤੀ ਵਿਗਿਆਨ ਵਿਭਾਗ ਨੇ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ

ਅਜੀਤ ਡੈਸਕ 22-02-2026
ਪਠਾਨਕੋਟ, 21 ਫਰਵਰੀ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਵਿਭਾਗ ਦੀ ਮੁਖੀ ਡਾ: ਆਰਤੀ ਪਲਟਾ ਅਤੇ ਪਿ੍ੰਸੀਪਲ ਡਾ: ਗੁਰਮੀਤ ਕੌਰ ਦੀ ਅਗਵਾਈ ਹੇਠ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ | ਇਸ ਮੌਕੇ ਐਮ.ਏ. ਦੀ ਵਿਦਿਆਰਥਣ ਸਨੇਹਾ ਸਲਾਰੀਆ ਨੇ ਆਪਣੇ ਵਿਚਾਰ ਸਾਂਝੇ ਕੀਤੇ | ਪ੍ਰੋ: ਸਾਕਸ਼ੀ ਠਾਕੁਰ ਨੇ ਇਸ ਦਿਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਇਨਸਾਫ਼ ਮੰਗਣ ਤੋਂ ਪਹਿਲਾਂ ਸਾਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਤੋਂ ਜਾਣੂ ਹੋਣਾ ਚਾਹੀਦਾ ਹੈ | ਸਕੂਲ ਅਤੇ ਕਾਲਜ ਇਸ ਯਤਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਜਿੱਥੇ ਵਿਦਿਆਰਥੀਆਂ ਨੂੰ ਇਨਸਾਫ਼ ਦੀ ਮਹੱਤਤਾ ਤੋਂ ਜਾਣੂ ਹੋਣਾ ਲਗਾਤਾਰ ਸਿਖਾਇਆ ਜਾਂਦਾ ਹੈ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਇਹ ਵੀ ਕਿਹਾ ਕਿ ਸਾਨੂੰ ਇਨਸਾਫ਼ ਮੰਗਣ ਤੋਂ ਪਹਿਲਾਂ ਆਪਣੇ ਫ਼ਰਜ਼ਾਂ ਨੂੰ ਕਿਵੇਂ ਪੂਰਾ ਕਰਦੇ ਹਾਂ, ਇਸ ਦਾ ਵਿਸ਼ਲੇਸ਼ਣ ਕਰਨਾ ਸਿੱਖਣਾ ਚਾਹੀਦਾ ਹੈ | ਵਿਭਾਗ ਨੇ ਵਿਦਿਆਰਥੀਆਂ ਲਈ ਵਿਸ਼ਵ ਸਮਾਜਿਕ ਨਿਆਂ ਦਿਵਸ 'ਤੇ ਇਕ ਦਸਤਾਵੇਜ਼ੀ ਵੀ ਦਿਖਾਈ ਅਤੇ ਇਸ 'ਤੇ ਚਰਚਾ ਕੀਤੀ |
ਪਿਛਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਿਆ ਵਿਖੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਰੋਟਾ 'ਚ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।