31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਅਗਰਵਾਲ ਸਭਾ ਪਠਾਨਕੋਟ ਨੇ ਕਾਲਜ ਨੂੰ ਕੰਪਿਊਟਰ ਕੀਤੇ ਭੇਟ

ਅਜੀਤ ਡੈਸਕ 22-02-2026
ਪਠਾਨਕੋਟ, 21 ਫਰਵਰੀ (ਸੰਧੂ)-ਅਗਰਵਾਲ ਸਭਾ ਪਠਾਨਕੋਟ ਨੇ ਸਥਾਨਕ ਸ੍ਰੀਮਤੀ ਰਮਾ ਚੋਪੜਾ ਗਰਲਜ਼ ਕਾਲਜ ਦੇ ਕੰਪਿਊਟਰ ਵਿਭਾਗ ਨੂੰ ਪ੍ਰਧਾਨ ਪ੍ਰੇਮ ਗਰਗ ਦੀ ਪ੍ਰਧਾਨਗੀ ਹੇਠ ਤਿੰਨ ਕੰਪਿਊਟਰ ਦਾਨ ਕਰਕੇ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾਇਆ | ਇਸ ਮੌਕੇ ਪ੍ਰਧਾਨ ਪ੍ਰੇਮ ਗਰਗ ਨੇ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿਚ ਕੁੜੀਆਂ ਦਾ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ ਅਤੇ ਸਿੱਖਿਆ ਦੇ ਖੇਤਰ ਵਿਚ ਆਧੁਨਿਕ ਸਰੋਤਾਂ ਦੀ ਉਪਲੱਬਧਤਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਹ ਸਹਾਇਤਾ ਡਿਜ਼ੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਤਕਨੀਕੀ ਤੌਰ 'ਤੇ ਸਸ਼ਕਤ ਬਣਾਉਣ ਲਈ ਪ੍ਰਦਾਨ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਭਾ ਭਵਿੱਖ ਵਿਚ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੀ ਰਹੇਗੀ | ਉਨ੍ਹਾਂ ਐਲਾਨ ਕੀਤਾ ਕਿ ਸਭਾ ਕਾਲਜ ਤੋਂ ਦੋ ਹੋਣਹਾਰ, ਲੋੜਵੰਦ ਵਿਦਿਆਰਥੀਆਂ ਨੂੰ ਗੋਦ ਲਵੇਗੀ ਅਤੇ ਉਨ੍ਹਾਂ ਦੇ ਪੂਰੇ ਸਿੱਖਿਆ ਖਰਚੇ ਨੂੰ ਪੂਰਾ ਕਰੇਗੀ ਤਾਂ ਜੋ ਉਹ ਆਪਣੇ ਜੀਵਨ ਦੇ ਟੀਚਿਆਂ ਨੂੰ ਪ੍ਰਾਪਤ ਕਰ ਸਕਣ | ਕਾਲਜ ਪ੍ਰਬੰਧਨ ਵਲੋਂ ਪਿ੍ੰਸੀਪਲ ਡਾ: ਸ਼ੋਭਾ ਪਰਾਸ਼ਰ ਨੇ ਅਗਰਵਾਲ ਸਭਾ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਸ਼ਾਂਤ ਮਿੱਤਲ, ਪ੍ਰਦੀਪ ਅਗਰਵਾਲ, ਸੰਜੀਵ ਗਰਗ, ਪਵਨ ਅਗਰਵਾਲ, ਸੰਜੀਵ ਗੁਪਤਾ ਅਤੇ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਿਆ ਵਿਖੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।