21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਚੋਲਾ ਸਾਹਿਬ ਦੇ ਮੇਲੇ ਨੂੰ ਸਮਰਪਿਤ ਜਨਰਲ ਅੱਖਾਂ ਦਾ ਮੁਫ਼ਤ ਕੈਂਪ 3 ਨੂੰ - ਡਾ. ਰੰਧਾਵਾ

ਅਜੀਤ ਡੈਸਕ 24-02-2026
ਨਿੱਕ ਘੁੰਮਣ, 23 ਫਰਵਰੀ (ਸਤਬੀਰ ਸਿੰਘ ਘੁੰਮਣ)-ਪਿੰਡ ਬੂਲੇਵਾਲ ਵਿਖੇ ਚੋਲਾ ਸਾਹਿਬ ਦੇ ਮੇਲੇ ਨੂੰ ਸਮਰਪਿਤ ਮੁਫ਼ਤ ਸਿਹਤ ਕੈਂਪ 3 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਇਹ ਕੈਂਪ ਪਿੰਡ ਬੂਲੇਵਾਲ ਦੇ ਜੰਮਪਲ ਤੇ ਅੱਖਾਂ ਦੇ ਪ੍ਰਸਿੱਧ ਡਾਕਟਰ ਤਰਲੋਕ ਸਿੰਘ ਰੰਧਾਵਾ ਸੇਵਾ ਮੁਕਤ ਚੀਫ਼ ਮੈਡੀਕਲ ਅਫ਼ਸਰ ਦੀ ਅਗਵਾਈ 'ਚ ਲੱਗੇਗਾ | ਉਨ੍ਹਾਂ ਦੱਸਿਆ ਕਿ ਚੋਲਾ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀਆ ਸ਼ਰਧਾਲੂ ਸੰਗਤਾਂ ਦੀ ਸਿਹਤ ਸਹੂਲਤ ਲਈ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਮੈਡੀਕਲ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦਾ ਚੈਕਅੱਪ ਕਰਨਗੇ | ਲੋੜ ਅਨੁਸਾਰ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਮੌਕੇ ਡਾਕਟਰ ਸੰਦੀਪ ਸਿੰਘ ਰੰਧਾਵਾ, ਸ੍ਰੀਮਤੀ ਨਿਸੂ, ਰਮਿੰਦਰ ਕੌਰ, ਬਲਜੀਤ ਸਿੰਘ ਰੰਧਾਵਾ, ਸਾਬਕਾ ਸਰਪੰਚ ਸਵਿੰਦਰ ਸਿੰਘ ਅਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਫੈਜ਼ਉਲ੍ਹਾ ਚੱਕ 'ਚ ਕੈਰੀਅਰ ਤੇ ਗਾਈਡੈਂਸ ਸੈਮੀਨਾਰ ਲਗਾਇਆ ਅਗਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਮਨਾਇਆ 'ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।