28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਲੋਕਤੰਤਰ 'ਚ ਅਦਾਲਤ ਦਾ ਫ਼ੈਸਲਾ ਆਖਰੀ ਹੰੁਦੇ ਹੈ-ਲਾਲ ਚੰਦ ਕਟਾਰੂਚੱਕ

ਅਜੀਤ ਡੈਸਕ 28-02-2026
ਪਠਾਨਕੋਟ, 27 ਫਰਵਰੀ (ਸੰਧੂ/ਵਿਨੋਦ)-ਇਕ ਵੱਡੇ ਫ਼ੈਸਲੇ ਵਿਚ ਅਦਾਲਤ ਨੇ ਦਿੱਲੀ ਦੀ ਬਹੁਤ ਵਿਵਾਦਪੂਰਨ ਆਬਕਾਰੀ ਨੀਤੀ ਨਾਲ ਸਬੰਧਿਤ ਇਕ ਮਾਮਲੇ ਵਿਚ 23 ਦੋਸ਼ੀਆਂ ਨੂੰ ਬਰੀ ਕਰ ਦਿੱਤਾ | ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਸੂਚੀ ਵਿਚ ਸ਼ਾਮਿਲ ਹਨ | ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਰਾਜਨੀਤਿਕ ਹਲਕਿਆਂ ਵਿਚ ਇਕ ਨਵੀਂ ਬਹਿਸ ਛੇੜ ਦਿੱਤੀ ਹੈ ਅਤੇ ਇਸ ਨੂੰ ਦਿੱਲੀ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਮੰਨਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਦਾ ਫ਼ੈਸਲਾ ਇਹ ਸੰਦੇਸ਼ ਦਿੰਦਾ ਹੈ ਕਿ ਲੋਕਤੰਤਰ ਵਿਚ ਅਦਾਲਤ ਦਾ ਆਖ਼ਰੀ ਫ਼ੈਸਲਾ ਹੁੰਦਾ ਹੈ ਅਤੇ ਲੋਕਾਂ ਦਾ ਨਿਆਂ ਪ੍ਰਣਾਲੀ ਵਿਚ ਵਿਸ਼ਵਾਸ ਅਟੱਲ ਹੁੰਦਾ ਹੈ | ਇਹ ਅੱਜ ਸਾਬਤ ਹੋ ਗਿਆ ਹੈ | ਇਸ ਮਾਮਲੇ ਦੀ ਕਾਫ਼ੀ ਸਮੇਂ ਤੋਂ ਜਾਂਚ ਅਤੇ ਸੁਣਵਾਈ ਚੱਲ ਰਹੀ ਹੈ | ਅਦਾਲਤ ਨੇ ਵਿਸਥਾਰਿਤ ਦਲੀਲਾਂ ਤੇ ਸਬੂਤਾਂ 'ਤੇ ਵਿਚਾਰ ਕਰਨ ਤੋਂ ਬਾਅਦ ਆਪਣਾ ਫ਼ੈਸਲਾ ਸੁਣਾਇਆ | ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਨਿਆਂਇਕ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਦਰਸਾਉਂਦਾ ਹੈ |
ਪਿਛਲੀ ਖ਼ਬਰ ਦੁਨੇਰਾ ਕਟੋਰੀ ਬੰਗਲਾ ਵਿਖੇ ਇਕ ਹਫ਼ਤੇ 'ਚ ਹੋਈਆਂ ਦੋ ਚੋਰੀਆਂ ਅਗਲੀ ਖ਼ਬਰ ਸ਼ਰਾਬ ਘੁਟਾਲੇ ਦੇ ਨਾਂਅ 'ਤੇ ਲਗਾਏ ਗਏ ਦੋਸ਼ ਰਾਜਨੀਤਕ ਦੁਰਭਾਵਨਾ ਤੋਂ ਪ੍ਰੇਰਿਤ ਸਨ-ਵਿਭੂਤੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।