28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਅਹੁਦਾ ਸੰਭਾਲਣ ਦੀ ਰਸਮੀ ਸਹੁੰ ਚੁਕਾਈ

ਅਜੀਤ ਡੈਸਕ 28-02-2026
ਨਰੋਟ ਮਹਿਰਾ, 27 ਫਰਵਰੀ (ਰਾਜ ਕੁਮਾਰੀ)-ਸਥਾਨਕ ਸਰਨਾ ਵਿਖੇ ਸਥਿਤ ਸਕੁੰਤਲਾ ਪੈਲੇਸ ਵਿਖੇ ਦਸੰਬਰ 2025 ਵਿਚ ਹੋਈਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਰੱਖਿਆ ਗਿਆ | ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ | ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ ਅਮਨਦੀਪ ਸੰਧੂ, ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਸੌਰਭ ਬਹਿਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਵੰਤ ਸਿੰਘ ਵੜੈਚ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ, ਅਹੁਦੇਦਾਰ ਤੇ ਵਿਭਾਗੀ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ | ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਡੀ) ਜਸਵੰਤ ਸਿੰਘ ਵੜੈਚ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਜੇਤੂ ਉਮੀਦਵਾਰਾਂ, ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ | ਉਨ੍ਹਾਂ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੇ ਰਾਜਨੀਤੀ ਤੋਂ ਉਪਰ ਉੱਠ ਕੇ ਕਰਨ ਨੂੰ ਤਰਜ਼ੀਹ ਦੇਣ ਦੀ ਅਪੀਲ ਕੀਤੀ | ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਸਮੂਹ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦਾ ਸੰਭਾਲਣ ਦੀ ਰਸਮੀ ਸਹੁੰ ਚੁਕਾਈ |
ਪਿਛਲੀ ਖ਼ਬਰ ਨਿਆਂਪਾਲਿਕਾ ਦਾ ਇਕ ਵੱਡਾ ਫ਼ੈਸਲਾ-ਲਾਲ ਚੰਦ ਕਟਾਰੂਚੱਕ ਅਗਲੀ ਖ਼ਬਰ ਦੁਨੇਰਾ ਕਟੋਰੀ ਬੰਗਲਾ ਵਿਖੇ ਇਕ ਹਫ਼ਤੇ 'ਚ ਹੋਈਆਂ ਦੋ ਚੋਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।