28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅੱਜ ਬਰਨਾਲਾ ਵਿਖੇ ਹੋ ਰਹੀ ਰੈਲੀ 'ਚ ਸ਼ਾਮਿਲ ਹੋਣ ਲਈ ਕਾਫ਼ਲਾ ਹੋਵੇਗਾ ਰਵਾਨਾ- ਪ੍ਰਧਾਨ ਪੰਨੂੰ

ਅਜੀਤ ਡੈਸਕ 28-02-2026
ਸ੍ਰੀ ਹਰਿਗੋਬਿੰਦਪੁਰ, 27 ਫਰਵਰੀ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਕਾਂਗਰਸੀ ਵਰਕਰਾਂ ਦੀ ਵਿਸ਼ੇਸ ਮੀਟਿੰਗ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਨਗਰ ਕੌਸਲ ਪ੍ਰਧਾਨ ਨਵਦੀਪ ਸਿੰਘ ਪੰਨੂੰ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਕਾਂਗਰਸ ਹਾਈਕਮਾਂਡ ਦੀ ਅੱਜ 28 ਫਰਵਰੀ ਨੂੰ ਬਰਨਾਲਾ ਵਿਖੇ ਹੋ ਰਹੀ ਵਿਸ਼ਾਲ ਰੈਲੀ 'ਚ ਸ਼ਾਮਿਲ ਹੋਣ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਕਿਹਾ ਕਿ ਇਸ ਵਿਸ਼ਾਲ ਰੈਲੀ 'ਚ ਕਾਂਗਰਸ ਹਾਈਕਮਾਂਡ ਦੇ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਰੈਲੀ 'ਚ ਸ਼ਾਮਿਲ ਹੋਣ ਕਾਂਗਰਸੀ ਵਰਕਰਾਂ ਦਾ ਵੱਡਾ ਕਾਫਲਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਗੱਡੀਆਂ ਰਾਹੀਂ ਰਵਾਨਾ ਹੋਵੇਗਾ, ਜਿਸ ਸੰਬੰਧੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਡਿਊਟੀਆਂ ਲਗਾ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਇਸ ਰੈਲੀ 'ਚ ਸ਼ਾਮਿਲ ਹੋਣ ਲਈ ਸਮੂਹ ਹਲਕਾ ਦੇ ਸਮੂਹ ਕਾਂਗਰਸੀ ਵਰਕਰ 28 ਫਰਵਰੀ ਨੂੰ ਸਵੇਰੇ ਸਠਿਆਲਾ ਦਾਣਾ ਮੰਡੀ ਵਿਖੇ ਇਕੱਠੇ ਹੋਣਗੇ, ਜਿਥੋਂ ਸਵੇਰੇ 8 ਵਜੇ ਬੱਸਾਂ ਤੇ ਗੱਡੀਆਂ ਰਾਹੀਂ ਵੱਡਾ ਕਾਫਲਾ ਰਵਾਨਾ ਹੋਵੇਗਾ |
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਕਾਬੂ ਅਗਲੀ ਖ਼ਬਰ ਰੈਂਕਰਜ਼ 'ਚ ਨਵੇਂ ਦਾਖ਼ਲਿਆਂ ਲਈ ਮਾਪਿਆਂ 'ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।