28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਕਾਬੂ

ਅਜੀਤ ਡੈਸਕ 28-02-2026
ਬਟਾਲਾ, 27 ਫਰਵਰੀ (ਹਰਦੇਵ ਸਿੰਘ ਸੰਧੂ)-ਥਾਣਾ ਸਿਟੀ ਬਟਾਲਾ ਪੁਲਿਸ ਵਲੋਂ 3 ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਬਾਰੇ ਥਾਣਾ ਸਿਟੀ ਬਟਾਲਾ ਦੇ ਮੁਖੀ ਐਸ.ਐਚ.ਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਬਟਾਲਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿਮ ਤਹਿਤ ਡੀ.ਐਸ.ਪੀ. ਸਿਟੀ ਦੀ ਅਗਵਾਈ 'ਚ ਸਿਟੀ ਪੁਲਿਸ ਦੀ ਨਿਗਰਾਨੀ ਹੇਠ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਏ.ਐਸ.ਆਈ. ਜਸਪਾਲ ਸਿੰਘ ਵਲੋਂ ਆਪਣੇ ਪੁਲਿਸ ਸਾਥੀਆਂ ਨਾਲ ਸ਼ਹਿਰ ਅੰਦਰ ਗਸ਼ਤ ਕੀਤੀ ਜਾ ਸੀ | ਜਦ ਉਹ ਮੁਹੱਲਾ ਦਾਰਾ ਸਲਾਮ ਨੇੜੇ ਰੇਲਵੇ ਸਟੇਸ਼ਨ ਕੋਲ ਪੁੱਜੇ ਤਾਂ ਉਥੇ ਇਕ ਸ਼ੱਕੀ ਨੌਜਵਾਨ ਜਿਸ ਦਾ ਨਾਂਅ ਰਿਸ਼ੀ ਵਾਸੀ ਗਾਂਧੀ ਕੈਂਪ ਬਟਾਲਾ ਨੂੰ ਕਾਬੂ ਕੀਤਾ, ਦੀ ਤਾਲਾਸ਼ੀ ਕਰਨ 'ਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਮੋਮੀ ਲਿਫ਼ਾਫ਼ੇ 'ਚ ਬਰਾਮਦ ਹੋਈ | ਉਕਤ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ | ਐਸ.ਐਚ.ਓ. ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਸਹਾਇਕ ਥਾਣੇਦਾਰ ਰਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਨਾਲ ਗਸ਼ਤ ਕੀਤੀ ਜਾ ਰਹੀ ਸੀ ਤਾਂ ਹੰਸਲੀ ਨਾਲੇ ਦੇ ਕੰਢੇ ਬਣੀ ਕਾਲੋਨੀ ਪੁੱਜੇ ਤਾਂ ਇਕ ਵਿਅਕਤੀ ਸ਼ੱਕੀ ਹਾਲਤ 'ਚ ਘੁੰਮ ਰਿਹਾ ਸੀ, ਉਸ ਨੂੰ ਰੋਕ ਕੇ ਤਾਲਾਸ਼ੀ ਲੈਣ 'ਤੇ ਉਸ ਕੋਲੋਂ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਫੜੇ ਗਏ ਵਿਅਕਤੀ ਦੀ ਪਹਿਚਾਣ ਅਵਿਨਾਸ਼ ਉਰਫ ਸ਼ਿਬੂ ਵਾਸੀ ਕਪੂਰੀ ਗੇਟ ਬਟਾਲਾ ਵਜੋਂ ਹੋਈ ਹੈ | ਕਾਬੂ ਕੀਤੇ ਉਕਤ ਨੌਜਵਾਨ ਨੇ ਦੱਸਿਆ ਕਿ ਉਹ ਨਸ਼ੀਲੀਆਂ ਗੋਲੀਆਂ ਵਿਨੋਦ ਕੁਮਾਰ ਵਾਸੀ ਠਠਿਆਰੀ ਗੇਟ ਬਟਾਲਾ ਪਾਸੋਂ ਖਰੀਦ ਲੈ ਕੇ ਆਇਆ | ਉਨ੍ਹਾਂ ਦੱਸਿਆ ਕਿ ਵਿਨੋਦ ਕੁਮਾਰ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਕੇ ਉਸ ਨੂੰ ਵੀ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਕੋਰੀਅਰ ਦੀ ਦੁਕਾਨ ਤੋਂ ਚੋਰਾਂ ਨੇ 36 ਹਜ਼ਾਰ ਤੇ ਬੈਟਰਾ ਕੀਤਾ ਚੋਰੀ ਅਗਲੀ ਖ਼ਬਰ ਅੱਜ ਬਰਨਾਲਾ ਵਿਖੇ ਹੋ ਰਹੀ ਰੈਲੀ 'ਚ ਸ਼ਾਮਿਲ ਹੋਣ ਲਈ ਕਾਫ਼ਲਾ ਹੋਵੇਗਾ ਰਵਾਨਾ- ਪ੍ਰਧਾਨ ਪੰਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।