ਗੁਰਦਾਸਪੁਰ, 27 ਫਰਵਰੀ (ਅਸ਼ੋਕ ਸ਼ਰਮਾ)-ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ 'ਤੇ ਟਰੈਫ਼ਿਕ ਹੋਣ ਕਾਰਨ ਨਿੱਤ ਹਾਦਸੇ ਵਾਪਰ ਰਹੇ ਹਨ | ਬੀਤੇ ਕੱਲ੍ਹ ਕਸਬਾ ਪੁਰਾਣਾ ਸ਼ਾਲਾ ਨਜ਼ਦੀਕ ਇਕ ਟਿੱਪਰ ਵਲੋਂ ਮਹਿੰਦਰਾ ਪਿਕਅਪ ਗੱਡੀ ਨੰੂ ਟੱਕਰ ਮਾਰਨ ਨਾਲ ਗੱਡੀ ਸੜਕ ਕੰਢੇ ਨਾਲੇ 'ਚ ਡਿੱਗ ਗਈ | ਜਿਸ ਨਾਲ ਗੱਡੀ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ | ਜਦੋਂ ਕਿ ਗੱਡੀ ਦਾ ਕਾਫ਼ੀ ਨੁਕਸਾਨ ਹੋਇਆ | ਡਰਾਈਵਰ ਨੰੂ ਸੜਕ ਫੋਰਸ ਦੇ ਕਰਮਚਾਰੀਆਂ ਨੇ ਪਹੁੰਚ ਕੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ | ਜਦੋਂ ਕਿ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਜ਼ਖ਼ਮੀ ਡਰਾਈਵਰ ਦੀ ਪਹਿਚਾਣ ਰਾਮ ਵਿਲਾਸ ਪੁੱਤਰ ਮੰਗੇਜ ਸਿੰਘ ਵਾਸੀ ਰਾਜਸਥਾਨ ਵਜੋਂ ਹੋਈ ਹੈ | ਜ਼ੇਰੇ ਇਲਾਜ ਜ਼ਖ਼ਮੀ ਨੇ ਦੱਸਿਆ ਕਿ ਉਹ ਰਾਜਸਥਾਨ ਤੋਂ ਸਬਜ਼ੀ ਲੈ ਕੇ ਗੁਰਦਾਸਪੁਰ ਸਬਜ਼ੀ ਮੰਡੀ ਜਾ ਰਿਹਾ ਸੀ ਕਿ ਪੁਰਾਣਾ ਸ਼ਾਲਾ ਨੇੜੇ ਪਹੁੰਚਣ 'ਤੇ ਮੁਕੇਰੀਆਂ ਵਲੋਂ ਆਉਂਦੀ ਤੇਜ਼ ਰਫ਼ਤਾਰ ਟਿੱਪਰ ਨੇ ਆਪਣੀ ਲਪੇਟ 'ਚ ਲੈ ਲਿਆ ਤੇ ਮਹਿੰਦਰਾ ਗੱਡੀ ਨਾਲੇ 'ਚ ਡਿੱਗ ਗਈ | ਹੁਣ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਸੜਕ ਸੁਰੱਖਿਆ ਫੋਰਸ ਦੀ ਗੱਡੀ ਹਾਦਸੇ ਸਮੇਂ ਲੋਕਾਂ ਲਈ ਸਹਾਈ ਸਿੱਧ ਹੋ ਰਹੀ ਹੈ | ਏ.ਐਸ.ਆਈ ਇੰਚਾਰਜ ਸਤਪਾਲ ਤੇ ਸਿਪਾਹੀ ਹਰਪ੍ਰੀਤ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਨੰੂ ਹਸਪਤਾਲ ਪਹੁੰਚਾਇਆ |