28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਕੇ.ਜੀ. ਜਮਾਤ ਦੇ ਵਿਦਿਆਰਥੀਆਂ ਦਾ ਡਿਗਰੀ ਵੰਡ ਸਮਾਗਮ

ਅਜੀਤ ਡੈਸਕ 28-02-2026
ਬਟਾਲਾ, 27 ਫਰਵਰੀ (ਸਤਿੰਦਰ ਸਿੰਘ)-ਆਈ.ਸੀ.ਐੱਸ.ਸੀ. ਤੇ ਆਈ.ਐੱਸ.ਸੀ. ਬੋਰਡ ਤੋਂ ਮਾਨਤਾ ਪ੍ਰਾਪਤ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਚੇਅਰਮੈਨ ਬੂਟਾ ਸਿੰਘ ਮੱਲਿਆਂਵਾਲ (ਸਾ. ਡਿਪਟੀ ਡੀ.ਈ.ਓ.) ਦੀ ਯੋਗ ਰਹਿਨੁਮਾਈ ਹੇਠ ਕੇ.ਜੀ. ਜਮਾਤ ਦੇ ਵਿਦਿਆਰਥੀਆਂ ਦਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਅਨਿਲ ਸ਼ਰਮਾ ਡਿਪਟੀ ਡੀ.ਈ.ਓ. ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਦੌਰਾਨ ਨੰਨ੍ਹੇ ਵਿਦਿਆਰਥੀ ਡਿਗਰੀ ਲੈਣ ਸਮੇਂ ਪਹਿਨੇ ਪਹਿਰਾਵਿਆਂ 'ਚ ਬਹੁਤ ਖੁਸ਼ ਨਜ਼ਰ ਆਏ | ਵਿਦਿਆਰਥੀਆਂ ਦੁਆਰਾ ਆਪਣੇ ਭਾਸ਼ਣ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਗਿਆ | ਵਿਦਿਆਰਥੀਆਂ ਦੇ ਮਾਪੇ ਇਸ ਸਾਰੇ ਪ੍ਰੋਗਰਾਮ ਨੂੰ ਵੇਖਣ ਲਈ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਵਿਦਿਆਰਥੀਆਂ ਦੁਆਰਾ ਸਹੁੰ ਚੁੱਕੀ ਗਈ ਕਿ ਉਹ ਇਸੇ ਤਰ੍ਹਾਂ ਅਗਲੀ ਜਮਾਤ ਵਿਚ ਵੀ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਚੰਗੇ ਅੰਕ ਹਾਸਲ ਕਰਨਗੇ | ਮੁੱਖ ਮਹਿਮਾਨ ਵਲੋਂ ਇਨ੍ਹਾਂ ਸਾਰੇ ਨੰਨ੍ਹੇ ਨੇ ਵਿਦਿਆਰਥੀਆਂ ਨੂੰ ਡਿਗਰੀ ਹਾਸਿਲ ਕਰਨ 'ਤੇ ਬਹੁਤ-ਬਹੁਤ ਵਧਾਈ ਦਿੱਤੀ ਗਈ ਅਤੇ ਇਸੇ ਤਰ੍ਹਾਂ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਗਈ | ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਦੇ ਹਾਣੀ ਬਣਾਉਣ ਵਿਚ ਅਧਿਆਪਕਾਂ ਦਾ ਖ਼ਾਸ ਯੋਗਦਾਨ ਹੁੰਦਾ ਹੈ, ਜੋ ਕਿ ਇਨ੍ਹਾਂ ਵਿਦਿਆਰਥੀਆਂ ਦੇ ਹਾਵਾਂ-ਭਾਵਾਂ ਦੁਆਰਾ ਸਾਫ਼ ਨਜ਼ਰ ਆ ਰਿਹਾ ਹੈ | ਅਧਿਆਪਕਾਂ ਤੇ ਮਾਪਿਆਂ ਦੇ ਸਹਿਯੋਗ ਦੁਆਰਾ ਹੀ ਬੱਚਾ ਜ਼ਿੰਦਗੀ ਦੀਆਂ ਮੰਜ਼ਿਲਾਂ ਸਰ ਕਰ ਸਕਦਾ ਹੈ |
ਇਸ ਮੌਕੇ ਸਕੂਲ ਦੇ ਡਾਇਰੈਕਟਰ ਐਡਵੋਕੇਟ ਬਸ਼ਿੰਦਰਪਾਲ ਸਿੰਘ ਸ਼ੈਰੀ ਮੱਲਿਆਂਵਾਲ, ਵਿਸ਼ੇਸ਼ ਮਹਿਮਾਨ ਐਡਵੋਕੇਟ ਤਰਸੇਮ ਸਿੰਘ ਲਾਲੀ, ਪੁਨੀਤ ਕੌਰ, ਸੁਖਮਨ ਕੌਰ ਕੈਨੇਡਾ, ਅੰਮਿ੍ਤਪਾਲ ਸਿੰਘ ਕੈਨੇਡਾ, ਮਦਰ ਆਫ਼ ਦੀ ਇੰਸਟੀਟਿਊਸ਼ਨ ਮੈਡਮ ਸਤਿੰਦਰਪਾਲ ਕੌਰ, ਉਪ ਚੇਅਰਪਰਸਨ ਡਾ. ਸੰਦੀਪ ਕੌਰ, ਸਕੂਲ ਪਿ੍ੰਸੀਪਲ ਸਬੀਨਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਆਪਣੇ ਸਟੈਂਡ 'ਤੇ ਕਾਇਮ, ਨਹੀਂ ਦੇਵੇਗੀ ਕਿਸੇ ਨੂੰ ਸਮਰਥਨ-ਪਰਮਿੰਦਰ ਤਿਵਾੜੀ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਵਿਦਿਆਲਾ ਕਾਲਜ ਵਿਖੇ ਪੀ.ਸੀ.ਸੀ.ਟੀ.ਯੂ. ਵਲੋਂ ਕਾਲਜ ਪ੍ਰਬੰਧਕਾਂ ਤੇ ਪਿ੍ੰਸੀਪਲ ਖਿਲਾਫ਼ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।