28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸੜਕ ਹਾਦਸੇ 'ਚ ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਮੌਤ

ਅਜੀਤ ਡੈਸਕ 28-02-2026
ਦੀਨਾਨਗਰ, 27 ਫਰਵਰੀ (ਸ਼ਾਮ ਸਿੰਘ ਘੁੰਮਣ)-ਪੰਜਾਬ ਪੁਲਿਸ ਦੇ ਕਰਮਚਾਰੀ ਸੀ.ਆਈ.ਡੀ ਪਠਾਨਕੋਟ ਵਿਖੇ ਤਾਇਨਾਤ ਰਜਿੰਦਰ ਸਿੰਘ ਦੀ ਬੀਤੇ ਦਿਨੀਂ ਹਾਦਸੇ 'ਚ ਜ਼ਖ਼ਮੀ ਹੋਣ ਤੋਂ ਬਾਅਦ ਹਸਪਤਾਲ 'ਚ ਜ਼ੇਰੇ ਇਲਾਜ ਮੌਤ ਹੋ ਗਈ | ਅੱਜ ਉਨ੍ਹਾਂ ਦਾ ਪਿੰਡ ਰਾਮਨਗਰ ਵਿਖੇ ਅੰਤਿਮ ਸੰਸਕਾਰ ਕਰ ਦਿਤਾ ਗਿਆ | ਰਜਿੰਦਰ ਸਿੰਘ (52) ਸਹਾਇਕ ਸਬ ਇੰਸਪੈਕਟਰ ਵਜੋਂ ਸੀ.ਆਈ.ਡੀ ਵਿਭਾਗ 'ਚ ਪਠਾਨਕੋਟ ਵਿਖੇ ਤਾਇਨਾਤ ਸੀ ਤੇ ਬੀਤੇ ਦਿਨੀਂ ਪਠਾਨਕੋਟ ਡਿਊਟੀ ਤੋਂ ਵਾਪਸ ਪਰਤਦੇ ਸਮੇਂ ਸ਼ਾਮ ਸੱਤ ਵਜੇ ਦੇ ਕਰੀਬ ਉਨ੍ਹਾਂ ਦੀ ਸਕੂਟਰੀ ਅੱਡਾ ਰਣਜੀਤ ਬਾਗ ਵਿਖੇ ਸਾਹਮਣੇ ਤੋਂ ਗ਼ਲਤ ਦਿਸ਼ਾ ਵੱਲ ਆ ਰਹੀ ਇਕ ਹੋਰ ਸਕੂਟਰੀ ਨਾਲ ਟੱਕਰਾ ਗਈ | ਜਿਸ ਵਿਚ ਰਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੰੂ ਪਹਿਲਾਂ ਗੁਰਦਾਸਪੁਰ ਤੇ ਫਿਰ ਅੰਮਿ੍ਤਸਰ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਅੱਜ ਸਵੇਰੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਰਜਿੰਦਰ ਸਿੰਘ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਰਜਿੰਦਰ ਸਿੰਘ ਦੀ ਮੌਤ ਮਗਰੋਂ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਰਾਮਨਗਰ ਵਿਖੇ ਕਰ ਦਿੱਤਾ ਗਿਆ, ਜਿੱਥੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਇਲਾਵਾ ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ |
ਪਿਛਲੀ ਖ਼ਬਰ ਸ਼ਹੀਦ ਅਸ਼ੋਕ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਕਾਰਵਾਈ 'ਤੇ ਸੰਤੁਸ਼ਟੀ ਪ੍ਰਗਟਾਈ ਅਗਲੀ ਖ਼ਬਰ ਨੀਲੇ ਕਾਰਡ ਧਾਰਕਾਂ ਲਈ 'ਮੇਰੀ ਰਸੋਈ ਸਕੀਮ' ਸਰਕਾਰ ਦਾ ਇਕ ਇਤਿਹਾਸਕ ਫ਼ੈਸਲਾ-ਕਾਲੀ/ਦੀਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।