28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸ਼ਹੀਦ ਅਸ਼ੋਕ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਕਾਰਵਾਈ 'ਤੇ ਸੰਤੁਸ਼ਟੀ ਪ੍ਰਗਟਾਈ

ਅਜੀਤ ਡੈਸਕ 28-02-2026
ਧਾਰੀਵਾਲ, 27 ਫਰਵਰੀ (ਸਵਰਨ ਸਿੰਘ)-ਦੋਰਾਂਗਲਾ ਥਾਣਾ ਅਧੀਨ ਆਉਂਦੀ ਆਦੀਆਂ ਪੁਲਿਸ ਚੌਂਕੀ ਦੇ ਸ਼ਹੀਦ ਅਸ਼ੋਕ ਕੁਮਾਰ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਅਖਲਾਸਪੁਰ ਵਾਸੀਆਂ ਨੇ ਪੁਲਿਸ ਪ੍ਰਸ਼ਾਸ਼ਨ ਵਲੋਂ ਹਮਲਾ ਕਰਨ ਵਾਲੇ ਖਿਲਾਫ਼ ਹੁਣ ਤੱਕ ਕੀਤੀ ਜਾ ਰਹੀ ਕਾਰਵਾਈ 'ਤੇ ਸੰਤੁਸ਼ਟੀ ਪ੍ਰਗਟਾਈ ਹੈ | ਹੋਮਗਾਰਡ ਦੇ ਜਵਾਨ ਸ਼ਹੀਦ ਅਸ਼ੋਕ ਕੁਮਾਰ ਦੀ ਬੇਟੀ ਮਮਤਾ ਸ਼ਰਮਾ ਅਤੇ ਬੇਟੇ ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਸਾਡੇ ਪਿਤਾ ਦੇ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦੇ ਕੇ ਸਾਨੂੰ ਇਨਸਾਫ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਜਿਥੇ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉਥੇ ਹੀ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪਹੁੰਚ ਕੇ ਭਰੋਸਾ ਦਿੱਤਾ ਕਿ ਉਹ ਸ਼ਹੀਦ ਅਸ਼ੋਕ ਕੁਮਾਰ ਦੇ ਪਰਿਵਾਰ ਨੂੰ ਪੂਰਾ ਇਨਸਾਫ ਦਿਵਾਉਣਗੇ | ਇਸ ਮੌਕੇ ਸਾਬਕਾ ਚੇਅਰਮੈਨ ਵਜੀਰ ਸਿੰਘ ਲਾਲੀ ਨੇ ਕਿਹਾ ਕਿ ਸ਼ਹੀਦ ਅਸ਼ੋਕ ਕੁਮਾਰ ਇਕ ਵਧੀਆ ਅਤੇ ਚੰਗੇ ਇਨਸਾਨ ਸਨ, ਪਰ ਅਜਿਹੇ ਇਨਸਾਨ ਦੇ ਕਾਤਲਾਂ ਨੂੰ ਬਖਸ਼ਣਾ ਨਹੀਂ ਚਾਹੀਦਾ | ਉਨ੍ਹਾਂ ਪ੍ਰਸ਼ਾਸਨ ਤੋ ਮੰਗ ਕੀਤੀ ਕਿ ਸ਼ਹੀਦ ਅਸ਼ੋਕ ਕੁਮਾਰ ਦੀ ਰਸਮ ਕਿ੍ਰਿਆ ਦੌਰਾਨ ਉਨ੍ਹਾਂ ਦੇ ਬੇਟੇ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਤੇ ਹੋਰ ਬਣਦੇ ਲਾਭ ਦਿੱਤੇ ਜਾਣ | ਇਸ ਮੌਕੇ ਸ਼ਹੀਦ ਅਸ਼ੋਕ ਕੁਮਾਰ ਦੀ ਵਿਧਵਾ ਤਿ੍ਪਤਾ ਦੇਵੀ, ਸੰਦੀਪ ਕੁਮਾਰ, ਸਰਪੰਚ ਅਰੁਣ ਸ਼ਰਮਾ, ਕਰਨ ਸ਼ਰਮਾ, ਸਾਬਕਾ ਸਰਪੰਚ ਵਿਸ਼ਨੂੰ, ਮੈਂਬਰ ਪੰਚਾਇਤ ਵਿਸ਼ਨੂੰ, ਮਾਤਾ ਕਿ੍੍ਰਸ਼ਨਾ ਦੇਵੀ, ਸੁਧੀਰ ਕੁਮਾਰ, ਸਾਜਨ, ਚੰਦਰ ਕਾਂਤ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਰੋਧੀ ਪਾਰਟੀਆਂ ਨੇ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੀ ਸ਼ਹਾਦਤ 'ਤੇ ਕੀਤੀ ਘਟੀਆ ਰਾਜਨੀਤੀ- ਕਾਰਜਕਾਰੀ ਪ੍ਰਧਾਨ ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।